ਸਵਰਨਜੀਤ ਬਸੀ ਪਠਾਣਾ ਦੀ ਕੋਆਰਡੀਨੇਟਰ ਨਿਯੁਕਤ
ਖਰੜ: ਖਰੜ ਦੀ ਵਸਨੀਕ ਬੀਬੀ ਸਵਰਨਜੀਤ ਕੌਰ ਨੂੰ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ, ਰਾਜਾ ਵੜਿੰਗ ਅਤੇ ਜਨਰਲ ਸਕੱਤਰ ਸੰਦੀਪ...
Advertisement
ਖਰੜ: ਖਰੜ ਦੀ ਵਸਨੀਕ ਬੀਬੀ ਸਵਰਨਜੀਤ ਕੌਰ ਨੂੰ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ, ਰਾਜਾ ਵੜਿੰਗ ਅਤੇ ਜਨਰਲ ਸਕੱਤਰ ਸੰਦੀਪ ਸੰਧੂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਸੰਭਾਲੀ ਹੈ। ਸਵਰਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਲਈ ਸਾਰੇ ਕਾਂਗਰਸੀ ਵਰਕਰ ਬਰਾਬਰ ਹਨ ਅਤੇ ਉਹ ਕਿਸੇ ਵਿਸ਼ੇਸ਼ ਵਿਅਕਤੀ ਲਈ ਨਹੀਂ ਬਲਕਿ ਸਮੁੱਚੇ ਤੌਰ ’ਤੇ ਕਾਂਗਰਸ ਪਾਰਟੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇੱਕ ਦੋ ਦਿਨਾਂ ਵਿੱਚ ਹੀ ਬਸੀ ਪਠਾਣਾ ਵਿੱਚ ਵਰਕਰਾਂ ਦੀ ਮੀਟਿੰਗ ਕੀਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement