ਸਫ਼ਾਈ ਕਰਮਚਾਰੀਆਂ ਵੱਲੋਂ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ

ਸਫ਼ਾਈ ਕਰਮਚਾਰੀਆਂ ਵੱਲੋਂ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ

ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਸਫ਼ਾਈ ਕਰਮਚਾਰੀ। -ਫੋਟੋ: ਮਨੋਜ ਮਹਾਜਨ

ਖੇਤਰੀ ਪ੍ਰਤੀਨਿਧ

ਚੰਡੀਗੜ੍ਹ, 24 ਅਕਤੂਬਰ

ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਅਣਮਿਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਹਨ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ’ਤੇ ਮਾੜਾ ਅਸਰ ਪੈਣਾ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਘਰਾਂ ਤੋਂ ਕੂੜਾ ਚੁੱਕਣ ਵਾਲੇ ਗਾਰਬੇਜ ਕੁਲੈਕਟਰ ਵੀ ਹੜਤਾਲ ਵਿੱਚ ਸ਼ਾਮਲ ਹੋ ਗਏ ਹਨ ਜਿਸ ਕਾਰਨ ਚੰਡੀਗੜ੍ਹ ਵਾਸੀਆਂ ਦੀਆਂ ਮਬਸ਼ਕਲਾਂ ਵੱਧ ਗਈਆਂ ਹਨ।

ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਜੀਪੀਐੱਸ ਘੜੀਆਂ ਬੰਨ੍ਹਣ ਦੇ ਖ਼ਿਲਾਫ਼ ਹਨ। ਇਸ ਤੋਂ ਇਲਾਵਾ ਊਨ੍ਹਾਂ ਦੀਆਂ ਹੋਰ ਵੀ ਕਈ ਮੰਗਾਂ ਹਨ ਜਿਸ ਕਾਰਨ ਸੰਘਰਸ਼ ਕੀਤਾ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਨੇ ਅੱਜ ਸੈਕਟਰ-17 ਸਥਿਤ ਮੈਡੀਕਲ ਅਫਸਰ ਦੇ ਦਫਤਰ ਅੱਗੇ ਧਰਨਾ ਦਿੱਤਾ। ਇਸੇ ਦੌਰਾਨ ਹੜਤਾਲ ਦਾ ਅਸਰ ਸ਼ਹਿਰ ਦੇ ਰਿਹਾਇਸ਼ੀ ਖੇਤਰਾਂ ਸਮੇਤ ਵਪਾਰਕ ਇਲਾਕਿਆਂ ਵਿੱਚ ਵੀ ਦਿਖਾਈ ਦੇਣ ਲੱਗ ਪਿਆ ਹੈ। ਸੈਕਟਰ-17 ਸਮੇਤ ਪੂਰੇ ਸ਼ਹਿਰ ਵਿੱਚ ਸਫ਼ਾਈ ਨਾ ਹੋਣ ਕਾਰਨ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੈ ਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਹਾਸ਼ੀਏ ’ਤੇ ਪਹੁੰਚ ਗਈ ਹੈ। ਇਸੇ ਤਰ੍ਹਾਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਗਿੱਲਾ ਤੇ ਸੁੱਕਾ ਕੂੜਾ ਵੱਖਰਾ ਇਕੱਤਰ ਕਰਨ ਲਈ ਡੋਰ-ਟੂ-ਡੋਰ ਗਾਰਬੇਜ ਕੁਲੈਕਟਰ ਵੀ ਖੁਸ਼ ਨਹੀਂ ਹਨ। ਇਸ ਯੋਜਨਾ ਨੂੰ ਰੱਦ ਕਰਵਾਉਣ ਲਈ ਗਾਰਬੇਜ ਕੁਲੈਕਟਰ ਵੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਵਿੱਚ ਸ਼ਾਮਲ ਹੋ ਗਏ ਹਨ।

ਜੀਪੀਐੱਸ ਘੜੀਆਂ ਸਿਹਤ ਲਈ ਹਾਨੀਕਾਰਕ ਕਰਾਰ

ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਚੱਢਾ ਨੇ ਦੱਸਿਆ ਕਿ ਨਗਰ ਨਿਗਮ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਕਥਿਤ ਤੌਰ ’ਤੇ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੀਪੀਐੱਸ ਘੜੀਆਂ ਕਾਰਨ ਸਫਾਈ ਕਰਮਚਾਰੀਆਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ ਹੈ। ਕਈਂ ਵਾਰ ਤਕਨੀਕੀ ਖਰਾਬੀ ਕਾਰਨ ਸਫ਼ਾਈ ਕਰਮਚਾਰੀਆਂ ਦੀ ਸਹੀ ਲੋਕੇਸ਼ਨ ਦਾ ਪਤਾ ਨਹੀਂ ਲੱਗਦਾ ਜਿਸ ਕਾਰਨ ਉਨ੍ਹਾਂ ਦੀ ਗੈਰਹਾਜ਼ਰੀ ਲੱਗ ਜਾਂਦੀ ਹੈ। ਊਨ੍ਹਾਂ ਦੱਸਿਆ ਕਿ ਨੌਕਰੀ ਦੌਰਾਨ ਮਾਰੇ ਗਏ ਸਫ਼ਾਈ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪਟੜੀ ਤੋਂ ਉਤਰ ਗਈ ਹੈ। ਕੂੜਾ ਨਾ ਚੁੱਕਣ ਕਾਰਨ ਪਿੰਡਾਂ ਵਿੱਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਨਿਗਮ ਪ੍ਰਸ਼ਾਸਨ ਨੇ ਛੇਤੀ ਹੀ ਇਸ ਸਮੱਸਿਆ ਦਾ ਹੱਲ ਨਾ ਕੱਢਿਆ ਤਾਂ ਸਿਟੀ ਬਿਊਟੀਫੁੱਲ ਦੀ ਸਫ਼ਾਈ ਪੱਖੋਂ ਹਾਲਤ ਵਿਗੜ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All