DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Satluj movie OTT ZEE5: ‘ਸਤਲੁਜ’ ਦੀ OTT ਪਲੇਟਫਾਰਮ ’ਤੇ ਬਹਾਲੀ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ

ZEE5 ਤੋਂ ਫਿਲਮ ਹਟਾਉਣ ਖ਼ਿਲਾਫ਼ ਅਦਾਲਤ ਪੁੱਜਿਆ ਮਾਮਲਾ

  • fb
  • twitter
  • whatsapp
  • whatsapp
featured-img featured-img
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਫਾਈਲ ਫੋਟੋ।
Advertisement

ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ (ਜਿਸ ਦਾ ਪਹਿਲਾ ਨਾਂ ‘ਪੰਜਾਬ 95’ ਸੀ) ਨੂੰ ਓ.ਟੀ.ਟੀ. ਪਲੇਟਫਾਰਮ ZEE5 ਤੋਂ ਹਟਾਏ ਜਾਣ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੂਹੇ ’ਤੇ ਪਹੁੰਚ ਗਿਆ ਹੈ। ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਇਸ ਫਿਲਮ ਨੂੰ ਪੂਰੇ ਦੇਸ਼ ਵਿੱਚ ਜਨਤਾ ਦੇ ਦੇਖਣ ਲਈ ਇਸ ਪਲੇਟਫਾਰਮ ’ਤੇ ਤੁਰੰਤ ਮੁੜ ਬਹਾਲ ਕੀਤਾ ਜਾਵੇ। ਇਹ ਪਟੀਸ਼ਨ ਸ਼ਰਵਣ ਸਿੰਘ ਨਾਂ ਦੇ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਫਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਉਣ ਸਬੰਧੀ ਕਿਸੇ ਵੀ ਤਰ੍ਹਾਂ ਦੇ ਕਾਨੂੰਨੀ, ਜੁਡੀਸ਼ੀਅਲ ਜਾਂ ਸਰਕਾਰੀ ਆਦੇਸ਼ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਪਟੀਸ਼ਨ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ, ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਮਰਹੂਮ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਕਾਰਜਾਂ ’ਤੇ ਬਣੀ ਇਹ ਫਿਲਮ ਲੰਮੀ ਉਡੀਕ ਤੋਂ ਬਾਅਦ ਲੰਘੀ 3 ਜੁਲਾਈ ਨੂੰ ZEE5 'ਤੇ ਰਿਲੀਜ਼ ਕੀਤੀ ਗਈ ਸੀ। ਪਰ ਰਿਲੀਜ਼ ਦੇ ਮਹਿਜ਼ ਦੋ ਦਿਨਾਂ ਬਾਅਦ, ਯਾਨੀ 5 ਜੁਲਾਈ ਨੂੰ, ਇਸ ਫਿਲਮ ਨੂੰ ਅਚਾਨਕ ਭਾਰਤ ਵਿੱਚ ਦੇਖਣ ਲਈ ਅਣਉਪਲਬਧ (ਗਾਇਬ) ਕਰ ਦਿੱਤਾ ਗਿਆ। ਪਟੀਸ਼ਨਰ ਨੇ ਦਲੀਲ ਦਿੱਤੀ ਕਿ ਇਸ ਤਰ੍ਹਾਂ ਫਿਲਮ ਨੂੰ ਹਟਾਉਣਾ ਸੰਵਿਧਾਨ ਦੀ ਧਾਰਾ 19(1)(a) ਤਹਿਤ ਦੇਸ਼ ਦੇ ਨਾਗਰਿਕਾਂ ਨੂੰ ਮਿਲੇ ਕਲਾਤਮਕ ਪ੍ਰਗਟਾਵੇ ਅਤੇ ਜਾਣਕਾਰੀ ਹਾਸਲ ਕਰਨ ਦੇ ਮੂਲ ਅਧਿਕਾਰ ਦਾ ਸਿੱਧਾ ਉਲੰਘਣ ਹੈ।

Advertisement

ਭੁਗਤਾਨ ਕਰਨ ਵਾਲੇ ਗਾਹਕਾਂ ਨਾਲ ਵੀ ਧੋਖਾ

ਪਟੀਸ਼ਨਰ ਨੇ ਕਿਹਾ ਕਿ ਕਿਸੇ ਕਾਨੂੰਨੀ ਹੁਕਮ ਤੋਂ ਬਿਨਾਂ ਫਿਲਮ ਨੂੰ ਅਚਾਨਕ ਹਟਾਉਣ ਨਾਲ ਨਾ ਸਿਰਫ਼ ਜਨਤਾ ਦੇ ਜਮਹੂਰੀ ਹੱਕਾਂ ਦਾ ਘਾਣ ਹੋਇਆ ਹੈ, ਸਗੋਂ ਉਨ੍ਹਾਂ ਹਜ਼ਾਰਾਂ ਪੇਡ-ਸਬਸਕ੍ਰਾਈਬਰਸ (ਪੈਸੇ ਦੇ ਕੇ ਮੈਂਬਰਸ਼ਿਪ ਲੈਣ ਵਾਲੇ ਗਾਹਕਾਂ) ਨੂੰ ਵੀ ਉਸ ਸਮੱਗਰੀ ਤੋਂ ਵਾਂਝਾ ਕਰ ਦਿੱਤਾ ਗਿਆ ਹੈ, ਜਿਸ ਨੂੰ ਦੇਖਣ ਲਈ ਉਹ ਪਹਿਲਾਂ ਹੀ ਭੁਗਤਾਨ ਕਰ ਚੁੱਕੇ ਹਨ।

Advertisement

ਪਟੀਸ਼ਨ ਰਾਹੀਂ ਹਾਈਕੋਰਟ ਦੇ ਸਾਹਮਣੇ ਕਈ ਅਹਿਮ ਕਾਨੂੰਨੀ ਸਵਾਲ ਖੜ੍ਹੇ ਕੀਤੇ ਗਏ ਹਨ। ਅਦਾਲਤ ਤੋਂ ਇਹ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ ਕਿ ਕੀ ਕਿਸੇ ਕਾਨੂੰਨੀ ਜਾਂ ਅਦਾਲਤੀ ਹੁਕਮ ਦੀ ਗੈਰ-ਮੌਜੂਦਗੀ ਵਿੱਚ, ਇੱਕ ਵਾਰ ਕਾਨੂੰਨੀ ਤੌਰ ’ਤੇ ਰਿਲੀਜ਼ ਹੋ ਚੁੱਕੀ ਫਿਲਮ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਅਚਾਨਕ ਹਟਾਉਣਾ ਸਹੀ ਹੈ?

ਇਸ ਦੇ ਨਾਲ ਹੀ ਇਹ ਸਵਾਲ ਵੀ ਚੁੱਕਿਆ ਗਿਆ ਹੈ ਕਿ ਕੀ ਕੋਈ ਸਰਕਾਰੀ ਜਾਂ ਕਾਰਜਕਾਰੀ ਅਥਾਰਟੀ, ਸਿੱਧੇ ਜਾਂ ਅਸਿੱਧੇ ਤੌਰ ’ਤੇ, ਕਿਸੇ ਫਿਲਮ ਨੂੰ ਬਿਨਾਂ ਕੋਈ ਠੋਸ ਕਾਨੂੰਨੀ ਕਾਰਨ ਦੱਸੇ ਹਟਾਉਣ ਲਈ ਮਜਬੂਰ ਕਰ ਸਕਦੀ ਹੈ? ਹਾਈਕੋਰਟ ਵਿੱਚ ਇਸ ਮਾਮਲੇ 'ਤੇ ਆਉਣ ਵਾਲੇ ਦਿਨਾਂ ’ਚ ਅਹਿਮ ਸੁਣਵਾਈ ਹੋਣ ਦੀ ਉਮੀਦ ਹੈ।

Advertisement
×