ਪੱਤਰ ਪ੍ਰੇਰਕ
ਮੁਹਾਲੀ 17 ਸਤੰਬਰ
ਇੱਥੋਂ ਦੇ ਫੇਜ਼-9 ਸਥਿਤ ਪੀਸੀਏ ਸਟੇਡੀਅਮ ਵਿੱਚ 20 ਸਤੰਬਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਕ੍ਰਿਕੇਟ ਮੈਚ ਖੇਡਿਆ ਜਾ ਰਿਹਾ ਹੈ। ਇਸ ਅੰਤਰਰਾਸ਼ਟਰੀ ਮੈਚ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਪੀਸੀਏ ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਏ ਵਿੱਚ ਡਰੋਨ ਉਡਾਏ ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਇਸ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਇਸ ਦਫਤਰ ਵੱਲੋਂ ਦਿੱਤੀ ਸਪੈਸ਼ਲ ਪ੍ਰਵਾਨਗੀ ਦੇ ਆਧਾਰ ’ਤੇ ਉਡਾਏ ਜਾਣ ਵਾਲੇ ਡਰੋਨਾਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 18 ਤੋਂ 20 ਸਤੰਬਰ ਤੱਕ ਇਸ ਇਲਾਕੇ ਵਿੱਚ ਲਾਗੂ ਹੋਣਗੇ।