ਅਨਾਜ ਮੰਡੀ ਵਿੱਚ ਪੇਡ ਪਾਰਕਿੰਗ ਨੂੰ ਲੈ ਕੇ ਰੇੜਕਾ

ਵਪਾਰੀਆਂ ਤੇ ਆੜ੍ਹਤੀਆਂ ਨੇ ਭਲਕੇ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ

ਅਨਾਜ ਮੰਡੀ ਵਿੱਚ ਪੇਡ ਪਾਰਕਿੰਗ ਨੂੰ ਲੈ ਕੇ ਰੇੜਕਾ

ਚੰਡੀਗੜ੍ਹ ਦੀ ਅਨਾਜ ਮੰਡੀ ਦੀ ਫਾਈਲ ਫੋਟੋ।

ਮੁਕੇਸ਼ ਕੁਮਾਰ

ਚੰਡੀਗੜ੍ਹ, 20 ਸਤੰਬਰ

ਇਥੇ ਸੈਕਟਰ-26 ਸਥਿਤ ਗਰੇਨ ਮਾਰਕੀਟ ਵਿੱਚ ਚੰਡੀਗੜ੍ਹ ਮਾਰਕੀਟ ਕਮੇਟੀ ਵੱਲੋਂ ਪਹਿਲੀ ਅਕਤੂਬਰ ਤੋਂ ਮੁੜ ਸ਼ੁਰੂ ਕੀਤੀ ਜਾ ਰਹੀ ਪੇਡ ਪਾਰਕਿੰਗ ਦਾ ਮਾਰਕੀਟ ਦੇ ਵਪਾਰੀਆਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਹੈ। ਮਾਰਕੀਟ ਵਿੱਚ ਪੇਡ ਪਾਰਕਿੰਗ ਦੀਆਂ ਨਵੀਆਂ ਸੋਧੀਆਂ ਹੋਈਆਂ ਸ਼ਰਤਾਂ ਅਤੇ ਵਧਾਈਆਂ ਗਈਆਂ ਦਰਾਂ ਖ਼ਿਲਾਫ਼ ਮਾਰਕੀਟ ਦੇ ਵਪਾਰੀਆਂ ਤੇ ਆੜ੍ਹਤੀਆਂ ਨੇ 22 ਸਤੰਬਰ ਨੂੰ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਗਰੇਨ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਮਕਰਨ ਗੁਪਤਾ ਨੇ ਕਿਹਾ ਕਿ ਐਸੋਸੀਏਸ਼ਨ ਨੂੰ ਪਤਾ ਲੱਗਾ ਹੈ ਕਿ ਮਾਰਕੀਟ ਕਮੇਟੀ ਵੱਲੋਂ ਗਰੇਨ ਮਾਰਕੀਟ ਵਿੱਚ ਪੇਡ ਪਾਰਕਿੰਗ ਦੀਆਂ ਦਰਾਂ ਵਧਾਈਆਂ ਗਈਆਂ ਹਨ। ਵੇਰਵਿਆਂ ਅਨੁਸਾਰ ਮਾਰਕੀਟ ਵਿੱਚ ਹੁਣ ਪੂਰੇ ਦਿਨ ਇਕਮੁਸ਼ਤ ਪਾਰਕਿੰਗ ਫੀਸ ਦੀ ਥਾਂ ਘੰਟਿਆਂ ਦੇ ਹਿਸਾਬ ਨਾਲ ਫੀਸ ਵਸੂਲੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਬਾਰੇ ਐਸੋਸੀਏਸ਼ਨ ਨੇ ਪ੍ਰਸ਼ਾਸਨ ਨੂੰ ਟੈਂਡਰ ਕੱਢਣ ਤੋਂ ਪਹਿਲਾਂ ਮੰਗ ਪੱਤਰ ਵੀ ਸੌਂਪਿਆ ਸੀ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਨੁਕਰੇ ਲਗਾ ਦਿੱਤਾ ਗਿਆ ਹੈ।

ਮਾਰਕੀਟ ਕਮੇਟੀ ਵੱਲੋਂ ਸੈਕਟਰ 26 ਦੀ ਗਰੇਨ ਮਾਰਕੀਟ ਦੀ ਪਾਰਕਿੰਗ ਲਈ ਘੱਟੋ-ਘੱਟ ਰਾਖਵੀਂ ਕੀਮਤ 60 ਲੱਖ ਰੁਪਏ ਤੈਅ ਕੀਤੀ ਗਈ ਸੀ ਤੇ ਪੇਡ ਪਾਰਕਿੰਗ ਦੋ ਕਰੋੜ 21 ਲੱਖ ਰੁਪਏ ਵਿੱਚ ਠੇਕੇ ’ਤੇ ਚੜ੍ਹੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਰਾਮਕਰਨ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਠੇਕੇ ਵਿੱਚ ਕਥਿਤ ਤੌਰ ’ਤੇ ਘੁਟਾਲਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਡ ਪਾਰਕਿੰਗ ਦੇ ਤੀਸਰੇ ਅਤੇ ਚੌਥੇ ਸਾਲ ਵਿੱਚ ਮੁੜ ਤੋਂ ਪਾਰਕਿੰਗ ਫੀਸ ਵਿੱਚ ਵਾਧਾ ਕੀਤਾ ਜਾਣ ਦੀ ਤਜਵੀਜ਼ ਹੈ। ਮਾਰਕੀਟ ਦੇ ਦੁਕਾਨਦਾਰਾਂ ਨੇ ਨਵੀਆਂ ਸ਼ਰਤਾਂ ਅਤੇ ਪਾਰਕਿੰਗ ਦੀਆਂ ਦਰਾਂ ’ਚ ਵਾਧੇ ਖ਼ਿਲਾਫ਼ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਗੁਪਤਾ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਮੰਗ ਨਾ ਮੰਨੀ ਤਾਂ ਬੇਮਿਆਦੀ ਹੜਤਾਲ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All