DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤੰਦੂਰ ਵਰਕਰਜ਼ ਯੂਨੀਅਨ ਵੱਲੋਂ ਮੇਅਰ ਨਾਲ ਮੁਲਾਕਾਤ

ਮੇਅਰ ਨੇ ਭੂਮੀਗਤ ਤੰਦੂਰ ਵਰਕਰਾਂ ਨੂੰ ਮਦਦ ਦਾ ਭਰੋਸਾ ਦਿੱਤਾ

  • fb
  • twitter
  • whatsapp
  • whatsapp
featured-img featured-img
ਮੇਅਰ ਸੌਰਭ ਜੋਸ਼ੀ ਨੂੰ ਮੰਗ ਪੱਤਰ ਸੌਂਪਦੇ ਹੋਏ ਤੰਦੂਰ ਵਰਕਰ।
Advertisement

ਤੰਦੂਰ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਹਿਰ ਭਰ ਵਿੱਚ ਰਵਾਇਤੀ ਭੂਮੀਗਤ ਤੰਦੂਰ ਵਰਕਰਾਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਭੂਮੀਗਤ ਤੰਦੂਰ ਪਿਛਲੇ ਕਰੀਬ 60 ਸਾਲਾਂ ਤੋਂ ਵੱਧ ਸਮੇਂ ਤੋਂ ਚੰਡੀਗੜ੍ਹ ਦੇ ਵਸਨੀਕਾਂ ਦੀ ਸੇਵਾ ਕਰ ਰਹੇ ਹਨ ਅਤੇ ਸ਼ਹਿਰ ਦੇ ਰਵਾਇਤੀ ਭੋਜਨ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਇਹ ਭੂਮੀਗਤ ਤੰਦੂਰ ਸ਼ਹਿਰ ਨਿਵਾਸੀਆਂ ਨੂੰ ਕਿਫਾਇਤੀ ਅਤੇ ਰਵਾਇਤੀ ਖਾਣਾ ਪਕਾਉਣ ਦੀਆਂ ਸਹੂਲਤਾਂ ਮੁਹੱਈਆ ਕਰਦੇ ਰਹਿੰਦੇ ਹਨ ਅਤੇ ਚੰਡੀਗੜ੍ਹ ਦੀ ਵਿਰਾਸਤ ਦੀ ਵਿਲੱਖਣ ਵਿਸ਼ੇਸ਼ਤਾ ਬਣ ਗਏ ਹਨ।

ਵਰਕਰਾਂ ਨੇ ਮੇਅਰ ਨੂੰ ਦੱਸਿਆ ਕਿ ਸਮਾਜ ਵਿੱਚ ਉਨ੍ਹਾਂ ਦੇ ਲੰਬੇ ਸਮੇਂ ਤੋਂ ਯੋਗਦਾਨ ਦੇ ਬਾਵਜੂਦ ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਢੁੱਕਵਾਂ ਪੁਨਰਵਾਸ ਜਾਂ ਭਲਾਈ ਸਹਾਇਤਾ ਨਹੀਂ ਮਿਲੀ ਹੈ। ਇਸ ਵੇਲੇ ਚੰਡੀਗੜ੍ਹ ਵਿੱਚ 18 ਸਰਗਰਮ ਭੂਮੀਗਤ ਤੰਦੂਰ ਵਰਕਰ ਕੰਮ ਕਰ ਰਹੇ ਹਨ, ਜੋ ਕਿ ਸਾਰੇ ਨਿਰਧਾਰਿਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹਨ।

Advertisement

ਮੇਅਰ ਸੌਰਭ ਜੋਸ਼ੀ ਨੇ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਹਮਦਰਦੀ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਵਾਲੇ ਸਰਕਾਰ ਭਲਾਈ ਯੋਜਨਾਵਾਂ ਦੇ ਹੱਕਦਾਰ ਹਨ।

Advertisement

ਮੇਅਰ ਨੇ ਭਰੋਸਾ ਦਿੱਤਾ ਕਿ ਸਬੰਧਿਤ ਵਿਭਾਗਾਂ ਅਤੇ ਹਿੱਸੇਦਾਰਾਂ ਨਾਲ ਵਿਚਾਰ-ਵਟਾਂਦਰੇ ਲਈ ਯਤਨ ਕੀਤੇ ਜਾਣਗੇ ਤਾਂ ਜੋ ਭੂਮੀਗਤ ਤੰਦੂਰ ਵਰਕਰਾਂ ਦੇ ਅਸਲ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਸਕੇ।

Advertisement
×