50 ਹਜ਼ਾਰ ਬੂਟੇ ਲਾਉਣ ਦਾ ਟੀਚਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਮੁੱਲਾਂਪੁਰ ਗ਼ਰੀਬਦਾਸ ਵਿੱਚ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਮਕਸਦ ਨਾਲ ਹਲਕਾ ਖਰੜ ਵਿੱਚ 50 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਮੁੱਲਾਂਪੁਰ ਗ਼ਰੀਬਦਾਸ ਵਿੱਚ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਮਕਸਦ ਨਾਲ ਹਲਕਾ ਖਰੜ ਵਿੱਚ 50 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਮੰਦਰਾਂ, ਮਸਜਿਦਾਂ, ਗੁਰਦੁਆਰਿਆਂ ਸਮੇਤ ਹੋਰ ਧਾਰਮਿਕ ਅਸਥਾਨਾਂ, ਸਕੂਲਾਂ, ਕਾਲਜਾਂ ਅਤੇ ਵਿਹਲੀਆਂ ਪਈਆਂ ਥਾਵਾਂ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ।
Advertisement
Advertisement
