ਪੱਤਰ ਪ੍ਰੇਰਕ
ਚੰਡੀਗੜ੍ਹ, 28 ਮਈ
ਜੀਐੱਮਸੀਐੱਚ ਸਕਿਓਰਿਟੀ ਐਂਪਲਾਈਜ਼ ਯੂਨੀਅਨ ਦੀ ਜਨਰਲ ਬਾਡੀ ਦੀ ਮੀਟਿੰਗ ਵਿੱਚ ਹਸਪਤਾਲ ਵਿੱਚ ਕੰਮ ਕਰਦੇ ਸੈਂਕੜੇ ਸੁਰੱਖਿਆ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਵਿੱਚ ਸੁਰੱਖਿਆ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਬੀਰ ਸਿੰਘ ਨੇ 3 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਰਵਾਇਤ ਮੁਤਾਬਕ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਮੀਟਿੰਗ ਵਿੱਚ ਹਾਜ਼ਰ ਸੈਂਕੜੇ ਵਰਕਰਾਂ ਨੇ ਸਰਬਸੰਮਤੀ ਨਾਲ ਤਰਲੋਚਨ ਸਿੰਘ ਨੂੰ ਅਗਲੇ 3 ਸਾਲਾਂ ਲਈ ਬਿਨਾਂ ਮੁਕਾਬਲਾ ਪ੍ਰਧਾਨ ਚੁਣ ਲਿਆ। ਨਵ-ਨਿਯੁਕਤ ਪ੍ਰਧਾਨ ਨੇ ਯੂਨੀਅਨ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਵਰਕਰਾਂ ਦੀਆਂ ਹੱਕੀ ਮੰਗਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਦੇ ਨਾਲ ਹੀ ਯੂਨੀਅਨ ਵਿੱਚ ਹੋਰ ਅਹੁਦਿਆਂ ‘ਤੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਜਿਨ੍ਹਾਂ ਵਿੱਚ ਤਾਲਿਬ ਹੁਸੈਨ ਨੂੰ ਜਨਰਲ ਸਕੱਤਰ, ਸੁਸ਼ਮਾ ਰਾਣੀ ਤੇ ਉਮਾਸ਼ੰਕਰ ਨੂੰ ਮੀਤ ਪ੍ਰਧਾਨ, ਰਾਜ ਕੁਮਾਰ ਕੈਸ਼ੀਅਰ, ਅਰੁਣ ਕੁਮਾਰ, ਅਮਰ ਸਿੰਘ, ਸੁਖਬੀਰ ਸਿੰਘ ਨੂੰ ਸਲਾਹਕਾਰ, ਵਿਨੋਦ ਕੁਮਾਰ ਮੀਡੀਆ ਇੰਚਾਰਜ, ਭੁਪਿੰਦਰ ਸਿੰਘ ਨੂੰ ਪ੍ਰਚਾਰ ਸਕੱਤਰ, ਕਰਮਜੀਤ ਸਿੰਘ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਸੰਜੀਵ ਕੁਮਾਰ, ਪੰਕਜ ਕੁਮਾਰ, ਮਮਤਾ ਵਰਮਾ, ਰਜਨੀ ਨੇਗੀ, ਅੰਤਰਾਜ, ਸੁਰਿੰਦਰ ਕੁਮਾਰ, ਪਵਨਦੀਪ ਸਿੰਘ, ਤੇਜਿੰਦਰ ਸਿੰਘ, ਅਮਨ ਕੁਮਾਰ ਆਦਿ ਨੂੰ ਕੋਰ ਕਮੇਟੀ ਮੈਂਬਰ ਚੁਣਿਆ ਗਿਆ।