ਤਰਨ ਤਾਰਨ ਜ਼ਿਮਨੀ ਚੋਣ: ਆਦਰਸ਼ ਚੋਣ ਜ਼ਾਬਤੇ ਮਗਰੋਂ 57 ਕਰੋੜ ਦੀ ਜ਼ਬਤੀ
                    ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਹੁਣ ਤੱਕ 57.47 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ ਹੋਈ ਹੈ। ਉਪ ਚੋਣ ਲਈ 7 ਅਕਤੂਬਰ ਨੂੰ ਚੋਣ ਜ਼ਾਬਤਾ ਲਾਗੂ ਗਿਆ ਸੀ ਸੀ ਜਿਸ ਮਗਰੋਂ ਹੁਣ ਤੱਕ...
                
        
        
    
                 Advertisement 
                
 
            
        ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਹੁਣ ਤੱਕ 57.47 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ ਹੋਈ ਹੈ।
ਉਪ ਚੋਣ ਲਈ 7 ਅਕਤੂਬਰ ਨੂੰ ਚੋਣ ਜ਼ਾਬਤਾ ਲਾਗੂ ਗਿਆ ਸੀ ਸੀ ਜਿਸ ਮਗਰੋਂ ਹੁਣ ਤੱਕ ਪੁਲੀਸ ਵੱਲੋਂ 32 ਲੱਖ 89 ਹਜ਼ਾਰ 160 ਰੁਪਏ ਦੀ ਕੀਮਤ ਵਾਲੀ 51 ਹਜ਼ਾਰ 429.50 ਲੀਟਰ ਸ਼ਰਾਬ, 56 ਕਰੋੜ 67 ਲੱਖ 10 ਹਜ਼ਾਰ 500 ਰੁਪਏ ਦੀ ਕੀਮਤ ਵਾਲੇ 21 ਹਜ਼ਾਰ 811.10 ਗ੍ਰਾਮ ਨਸ਼ੀਲੇ ਪਦਾਰਥ, 9 ਲੱਖ 73 ਹਜ਼ਾਰ 480 ਰੁਪਏ ਦੀ ਨਕਦੀ ਅਤੇ 37 ਲੱਖ 85 ਹਜ਼ਾਰ 700 ਰੁਪਏ ਦੀ ਕੀਮਤ ਵਾਲੇ ਹੋਰ ਸਮਾਨ ਦੀ ਜ਼ਬਤੀ ਕੀਤੀ ਗਈ ਹੈ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਇਹ ਵੇਰਵੇ ਜਾਰੀ ਕਰਦਿਆਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਨੂੰ ਹਲਕਾ ਤਰਨ ਤਾਰਨ ਵਿੱਚ 24 ਘੰਟੇ ਨਾਕਿਆਂ ਉੱਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹੋਏ ਹਨ ਤਾਂ ਜੋ ਗੈਰ-ਕਾਨੂੰਨੀ ਤਸਕਰੀ ਨੂੰ ਨੱਥ ਪਾਈ ਜਾ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ।
ਉਨ੍ਹਾਂ ਅੱਗੇ ਦੱਸਿਆ ਕਿ 114 ਪੋਲਿੰਗ ਸਟੇਸ਼ਨ ਸਥਾਨਾਂ `ਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ: 60 ਅਤੇ ਪੇਂਡੂ: 162) ਹੈ।
                 Advertisement 
                
 
            
        
                 Advertisement 
                
 
            
        