DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Tarunpreet Singh Sond: ਕੌਂਸਲ ਪ੍ਰਧਾਨ ਵੱਲੋਂ ਮੰਤਰੀ ਸੌਂਦ ਨਾਲ ਮੁਲਾਕਾਤ

ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਬਹਾਦਰ ਸਿੰਘ ਓ ਕੇ ਦੀ ਅਗਵਾਈ ਵਿੱਚ ਪਤਵੰਤਿਆਂ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕੀਤੀ। ਇਸ ਮੌਕੇ ‘ਆਪ’ ਦੇ ਐੱਸ ਸੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਅਤੇ ਨੌਜਵਾਨ...

  • fb
  • twitter
  • whatsapp
  • whatsapp
featured-img featured-img
ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ ਕੇ ਦਾ ਸਨਮਾਨ ਕਰਦੇ ਹੋਏ।
Advertisement

ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਬਹਾਦਰ ਸਿੰਘ ਓ ਕੇ ਦੀ ਅਗਵਾਈ ਵਿੱਚ ਪਤਵੰਤਿਆਂ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕੀਤੀ। ਇਸ ਮੌਕੇ ‘ਆਪ’ ਦੇ ਐੱਸ ਸੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਅਤੇ ਨੌਜਵਾਨ ਆਗੂ ਰਵਿੰਦਰ ਸਿੰਘ ਬਿੱਲਾ ਵੀ ਹਾਜ਼ਰ ਸਨ। ਇਸ ਮੌਕੇ ਮੰਤਰੀ ਨੇ ਸ੍ਰੀ ਓ ਕੇ ਦਾ ਸਨਮਾਨ ਕੀਤਾ।

ਇਸ ਦੌਰਾਨ ਵਫ਼ਦ ਨੇ ਮੰਤਰੀ ਨਾਲ ਕੁਰਾਲੀ ਸ਼ਹਿਰ ਦੇ ਹੋਣ ਵਾਲੇ ਵਿਕਾਸ ਕਾਰਜਾਂ, ਮੰਗਾਂ ਅਤੇ ਸਮੱਸਿਆਵਾਂ ਤੋਂ ਇਲਾਵਾ ਸ਼ਹਿਰ ਦੇ ਭਖਵੇਂ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਅਹਿਮ ਸਮੱਸਿਆਵਾਂ ’ਤੇ ਮੰਗਾਂ ਦਾ ਜ਼ਿਕਰ ਕਰਦਿਆਂ ਤੁਰੰਤ ਹੱਲ ਦੀ ਮੰਗ ਕੀਤੀ।

Advertisement

ਮੰਤਰੀ ਨੇ ਵਫ਼ਦ ਦੀਆਂ ਮੰਗਾਂ ਨੂੰ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਕੁਰਾਲੀ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

Advertisement

ਇਸ ਮੌਕੇ ਕੌਂਸਲਰ ਡਾ. ਅਸ਼ਵਨੀ ਸ਼ਰਮਾ, ਧੀਰਜ ਕੁਮਾਰ ਹੈਪੀ, ਬਿਕਰਮ ਸਿੰਘ ਬਿੱਕਾ ਪਡਿਆਲਾ ਅਤੇ ਅਮਨਦੀਪ ਸਿੰਘ ਗੋਲਡੀ ਅਕਾਲਗੜ੍ਹ ਆਦਿ ਹਾਜ਼ਰ ਸਨ।

Advertisement
×