ਅਧਿਆਪਕ ਆਗੂਆਂ ਵੱਲੋਂ ਡਾਇਰੈਕਟਰਾਂ ਨਾਲ ਮੁਲਾਕਾਤ
ਚੰਡੀਗੜ੍ਹ: ਯੂਟੀ ਕੇਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਕੰਬੋਜ ਤੇ ਸੰਤੋੋਸ਼ ਢੁੱਲ ਦੀ ਅਗਵਾਈ ਹੇਠ ਅਧਿਆਪਕ ਆਗੂ ਡਾਇਰੈਕਟਰ ਹਾਇਰ ਐਜੂਕੇਸ਼ਨ ਰੁਬਿੰਦਰਜੀਤ ਸਿੰਘ ਬਰਾੜ ਤੇ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੂੰ ਮਿਲੇ ਤੇ ਅਧਿਆਪਕਾਂ ਦੇ ਮਸਲਿਆਂ ’ਤੇ...
Advertisement
ਚੰਡੀਗੜ੍ਹ: ਯੂਟੀ ਕੇਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਕੰਬੋਜ ਤੇ ਸੰਤੋੋਸ਼ ਢੁੱਲ ਦੀ ਅਗਵਾਈ ਹੇਠ ਅਧਿਆਪਕ ਆਗੂ ਡਾਇਰੈਕਟਰ ਹਾਇਰ ਐਜੂਕੇਸ਼ਨ ਰੁਬਿੰਦਰਜੀਤ ਸਿੰਘ ਬਰਾੜ ਤੇ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੂੰ ਮਿਲੇ ਤੇ ਅਧਿਆਪਕਾਂ ਦੇ ਮਸਲਿਆਂ ’ਤੇ ਗੱਲਬਾਤ ਕੀਤੀ। ਸ੍ਰੀ ਕੰਬੋਜ ਨੇ ਦੋਵਾਂ ਡਾਇਰੈਕਟਰਾਂ ਨੂੰ ਪੀਸੀਐਸ ਤੋਂ ਆਈਏਐਸ ਬਣਨ ਦੀ ਮਨਜ਼ੂਰੀ ਮਿਲਣ ’ਤੇ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਰੁਬਿੰਦਰਜੀਤ ਸਿੰਘ ਬਰਾੜ ਤੇ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਯੂਟੀ ਵਿਚ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। -ਟਨਸ
Advertisement