ਰਾਜ ਸਭਾ ਮੈਂਬਰ ਨੂੰ ਮਿਲੇ ਅਧਿਆਪਕ
ਚੰਡੀਗੜ੍ਹ ਟੀਚਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਤੇ ਅਧਿਆਪਕ ਦੀ ਛੁੱਟੀ ਦਾ ਮਸਲਾ ਹੱਲ ਕਰਵਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਦੀ ਤਰਜ਼ ’ਤੇ ਚੰਡੀਗੜ੍ਹ ਦੇ ਸਟੇਟ...
Advertisement
ਚੰਡੀਗੜ੍ਹ ਟੀਚਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਤੇ ਅਧਿਆਪਕ ਦੀ ਛੁੱਟੀ ਦਾ ਮਸਲਾ ਹੱਲ ਕਰਵਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਦੀ ਤਰਜ਼ ’ਤੇ ਚੰਡੀਗੜ੍ਹ ਦੇ ਸਟੇਟ ਐਵਾਰਡੀਆਂ ਨੂੰ ਵੀ ਵਿੱਤੀ ਲਾਭ ਮਿਲਣ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੰਗੀਤਾ ਰਾਣੀ, ਕਾਨੂੰਨੀ ਸਲਾਹਕਾਰ ਅਰਵਿੰਦ ਰਾਣਾ, ਜਨਰਲ ਸਕੱਤਰ ਅਜੈ ਸ਼ਰਮਾ, ਖਜ਼ਾਨਚੀ ਪ੍ਰਵੀਨ ਕੌਰ ਮਾਨ, ਜਨਰਲ ਬਾਡੀ ਮੈਂਬਰ ਜੇ.ਪੀ. ਢਿੱਲੋਂ ਅਤੇ ਰਾਕੇਸ਼ ਕੁਮਾਰ ਸ਼ਾਮਲ ਸਨ। ਉਨ੍ਹਾਂ ਨੇ ਚੰਡੀਗੜ੍ਹ ਦੇ ਯੂ.ਟੀ. ਕਾਡਰ ਕਰਮਚਾਰੀਆਂ ਲਈ ਅਰਨਡ ਹਾਫ਼ ਪੇ ਲੀਵ ਦਾ ਪੱਤਰ ਜਾਰੀ ਕਰਨ ਲਈ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਧੰਨਵਾਦ ਕੀਤਾ। ਨੁਮਾਇੰਦਿਆਂ ਨੇ ਇਹ ਮੰਗ ਵੀ ਕੀਤੀ ਕਿ ਸਟੇਟ ਪੁਰਸਕਾਰ ਜੇਤੂਆਂ ਨੂੰ ਪੰਜਾਬ ਅਤੇ ਹਰਿਆਣਾ ਦੀ ਤਰਜ਼ ’ਤੇ ਵਿੱਤੀ ਲਾਭ ਮਿਲਣੇ ਚਾਹੀਦੇ ਹਨ। - ਟਨਸ
Advertisement
Advertisement