ਸਕੂਲ ਵਿੱਚ ਅਧਿਆਪਕਾਂ ਦੀ ਸਿਖਲਾਈ
ਸੈਂਟਰ ਆਫ਼ ਐਕਸੀਲੈਂਸ (ਸੀਓਈ) ਚੰਡੀਗੜ੍ਹ ਦੀ ਅਗਵਾਈ ਹੇਠ ਹੈਰੀਟੇਜ ਪਬਲਿਕ ਸਕੂਲ ਲੇਹਲਾਂ ਵਿੱੱਚ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਬਾਰੇ ਸਮਰੱਥਾ ਨਿਰਮਾਣ ਪ੍ਰੋਗਰਾਮ (ਸੀ ਬੀ ਪੀ) ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿਚ ਪਟਿਆਲਾ, ਮੁਹਾਲੀ ਅਤੇ ਹਰਿਆਣਾ ਦੇ...
Advertisement
ਸੈਂਟਰ ਆਫ਼ ਐਕਸੀਲੈਂਸ (ਸੀਓਈ) ਚੰਡੀਗੜ੍ਹ ਦੀ ਅਗਵਾਈ ਹੇਠ ਹੈਰੀਟੇਜ ਪਬਲਿਕ ਸਕੂਲ ਲੇਹਲਾਂ ਵਿੱੱਚ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਬਾਰੇ ਸਮਰੱਥਾ ਨਿਰਮਾਣ ਪ੍ਰੋਗਰਾਮ (ਸੀ ਬੀ ਪੀ) ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿਚ ਪਟਿਆਲਾ, ਮੁਹਾਲੀ ਅਤੇ ਹਰਿਆਣਾ ਦੇ ਅੰਬਾਲਾ ਦੇ ਸੀ ਬੀ ਐੱਸ ਈ ਨਾਲ ਸਬੰਧਤ ਸਕੂਲਾਂ ਦੇ 35 ਦੇ ਕਰੀਬ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੀ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਪੇਸ਼ੇਵਰ ਵਿਕਾਸ ਨੂੰ ਵਧਾਉਣ ਲਈ ਪ੍ਰਭਾਵਸ਼ਾਲੀ ਸਾਧਨਾਂ ਅਤੇ ਰਣਨੀਤੀਆਂ ਸਬੰਧੀ ਅਧਿਆਪਕਾਂ ਨੂੰ ਟਰੇਨਿੰਗ ਅਤੇ ਜਾਣਕਾਰੀ ਦੇਣਾ ਸੀ। ਸੈਸ਼ਨਾਂ ਦਾ ਸੰਚਾਲਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪਟਿਆਲਾ ਦੀ ਪ੍ਰਿੰਸੀਪਲ ਡਾ. ਕੰਵਲਜੀਤ ਕੌਰ ਅਤੇ ਰੇਨੇਸੈਂਸ ਕਾਨਵੈਂਟ ਸਕੂਲ ਲੁਧਿਆਣਾ ਦੀ ਪ੍ਰਿੰਸੀਪਲ ਕਿਰਨ ਸ਼ਰਮਾ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਤਣਾਅ ਅਤੇ ਚਿੰਤਾ ਨਾਲ ਨਜਿੱਠਣ ’ਤੇ ਕੇਂਦਰਿਤ ਗਤੀਵਿਧੀਆਂ ਦੀ ਅਗਵਾਈ ਕੀਤੀ। ਉਨ੍ਹਾਂ ਆਪਣੀਆਂ ਪੇਸ਼ਕਾਰੀਆਂ ਨਾਲ ਅਧਿਆਪਕਾਂ ਨੂੰ ਗਿਆਨ-ਭਰਪੂਰ ਜਾਣਕਾਰੀ ਦਿੱਤੀ ਅਤੇ ਵਿਸ਼ੇ ਨਾਲ ਸਬੰਧਤ ਸੁਝਾਅ ਦਿੱਤੇ। ਹੈਰੀਟੇਜ ਸਕੂਲ ਦੀ ਡਾਇਰੈਕਟਰ ਅਮਰਜੀਤ ਕੌਰ ਬਾਸੀ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਇਸ ਪ੍ਰੋਗਰਾਮ ਨੂੰ ਸਕੂਲੀ ਅਧਿਆਪਕਾਂ ਲਈ ਬੇਹੱਦ ਲਾਹੇਵੰਦ ਦੱਸਿਆ। ਸਕੂਲ ਦੀ ਪ੍ਰਿੰਸੀਪਲ ਸੀਮਾ ਸਕਸੈਨਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।
Advertisement
Advertisement
