DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਧਿਆਪਕਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਉਪਰ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਦੇ ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਰਾਜਿੰਦਰ ਧੀਮਾਨ, ਚੇਅਰਮੈਨ ਯੁੱਧਵੀਰ ਸਿੰਘ, ਸਰਪ੍ਰਸਤ...

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਮੁਲਾਜ਼ਮ ਤੇ ਪੈਨਸ਼ਨਰ।
Advertisement

ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਉਪਰ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਦੇ ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਰਾਜਿੰਦਰ ਧੀਮਾਨ, ਚੇਅਰਮੈਨ ਯੁੱਧਵੀਰ ਸਿੰਘ, ਸਰਪ੍ਰਸਤ ਮੰਗਤ ਸਿੰਘ, ਮਨੋਹਰ ਲਾਲ, ਮਹਿੰਦਰ ਪਾਲ, ਜਨਕ ਰਾਜ, ਵਿਜੇ ਕੁਮਾਰ, ਕਰਨ ਸਿੰਘ, ਸਤੀਸ਼ ਸ਼ਰਮਾ, ਤਾਰਾ ਚੰਦ, ਓਮ ਪ੍ਰਕਾਸ਼, ਜਗਦੀਸ਼ ਸਿੰਘ, ਚਰਨ ਸਿੰਘ, ਆਦਿ ਹਾਜ਼ਰ ਸਨ।

ਸਮੂਹ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਨਾਲੋਂ 16 ਫ਼ੀਸਦ ਘੱਟ ਮਹਿੰਗਾਈ ਭੱਤਾ ਦੇ ਰਹੀ ਹੈ। ਇਸੇ ਤਰ੍ਹਾਂ ਪੇਂਡੂ ਭੱਤਾ, ਸਰਹੱਦੀ ਖੇਤਰ ਭੱਤਾ ਅਤੇ ਏ ਸੀ ਪੀ ਸਕੀਮ ਸਮੇਤ 37 ਭੱਤੇ ਪਿਛਲੇ ਚਾਰ ਸਾਲਾਂ ਤੋਂ ਮੁਅੱਤਲ ਕਰ ਰੱਖੇ ਹਨ। ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਤਨਖਾਹ ਕਮਿਸ਼ਨ ਦੇ ਬਾਕੀ ਹਿੱਸੇ ਨੂੰ ਟਾਲ ਦਿੱਤਾ ਹੈ, ਜਦਕਿ ਕੇਂਦਰ ਸਰਕਾਰ ਅੱਠਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਵਾਲੀ ਹੈ। ਇਹ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਪਣੇ ਵਾਅਦੇ ਤੋਂ ਪਿੱਛੇ ਹਟ ਰਹੀ ਹੈ ਅਤੇ ਇਸ ਨੂੰ ਕੇਂਦਰ ਸਰਕਾਰ ਨਾਲ ਜੋੜ ਰਹੀ ਹੈ।

Advertisement

Advertisement
Advertisement
×