ਅਧਿਆਪਕਾਂ ਵੱਲੋਂ ਸੰਕੇਤਕ ਭੁੱਖ ਹੜਤਾਲ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸੰਯੁਕਤ ਅਧਿਆਪਕ ਯੂਨੀਅਨ (ਜੇਟੀਈ) ਦੀ ਅਗਵਾਈ ਹੇਠ ਅੱਜ ਅਧਿਆਪਕਾਂ ਨੇ ਸੈਕਟਰ-17 ਪਲਾਜ਼ਾ ਫੁਹਾਰੇ ਕੋਲ ਸੰਕੇਤਕ ਭੁੱਖ ਹੜਤਾਲ ਕੀਤੀ। ਇਸ ਮੌਕੇ ਯੂਟੀ ਤੇ ਐਸਐਸਏ ਕੇਡਰ ਨਾਲ ਸਬੰਧਤ ਅਧਿਆਪਕਾਂ ਦੇ ਨੁਮਾਇੰਦੇ ਸ਼ਾਮਲ ਹੋਏ। ਅਧਿਆਪਕ ਆਗੂਆਂ ਨੇ ਕਿਹਾ ਕਿ ਕੈਟ (ਸੈਂਟਰਲ ਐਡਮਨਿਸਟ੍ਰੇਟਿਵ ਟ੍ਰਿਬਿਊਨਲ) ਦੇ ਫੈਸਲੇ ਅਤੇ ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ ਪਰਸੋਨਲ ਐਂਡ ਟਰੇਨਿੰਗ ਦੀਆਂ ਹਦਾਇਤਾਂ ਅਨੁਸਾਰ 2015 ਭਰਤੀ ਅਧਿਆਪਕਾਂ ਨੂੰ ਨਿਯਮਤ ਕੀਤਾ ਜਾਵੇ। ਐੱਸਐੱਸਏ ਅਧਿਆਪਕਾਂ ਨੂੰ ਸੱਤਵੇਂ ਵੇਤਨ ਕਮਿਸ਼ਨ ਦੇ ਲਾਭ ਦਿੱਤੇ ਜਾਣ। 2023 ’ਚ ਐਸਐਸਏ ਅਧੀਨ ਭਰਤੀ ਹੋਏ ਅਧਿਆਪਕਾਂ ਦਾ 7ਵੇਂ ਪੇਅ ਕਮਿਸ਼ਨ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 2015 ਬੈਚ ਦੇ ਅਧਿਆਪਕ ਲੰਮੇ ਸਮੇਂ ਤੋਂ ਨਿਯੁਕਤੀ ਦੀ ਉਡੀਕ ਕਰ ਰਹੇ ਹਨ। ਡੈਪੂਟੇਸ਼ਨ ’ਤੇ ਆਏ ਅਧਿਆਪਕਾਂ ਨੂੰ ਉਨ੍ਹਾਂ ਦੀ ਸੇਵਾ ਮਿਆਦ ਅਨੁਸਾਰ ਸੀਨੀਆਰਤਾ ਨਹੀਂ ਦਿੱਤੀ ਜਾ ਰਹੀ, ਜਿਸ ਨਾਲ ਉਨ੍ਹਾਂ ਦੀ ਤਰੱਕੀ ਪ੍ਰਭਾਵਿਤ ਹੋ ਰਹੀ ਹੈ। ਜੇਟੀਏ ਦੇ ਪ੍ਰਧਾਨ ਰਣਬੀਰ ਝੋਰੜ ਨੇ ਅਧਿਆਪਕਾਂ ਦੇ ਮਸਲੇ ਹੱਲ ਕਰਨ ਲਈ ਕਿਹਾ।