DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

protest: ਅਧਿਆਪਕਾਂ ਵੱਲੋਂ ਆਨੰਦਪੁਰ ਸਾਹਿਬ ਵਿੱਚ ਰੋਸ ਮੁਜ਼ਾਹਰਾ

ਤਿੰਨ ਦਿਨਾਂ ਦੀ ਸੰਕੇਤਕ ਭੁੱਖ ਹੜਤਾਲ ਸ਼ੁਰੂ; ਮੰਗਾਂ ਨਾ ਮੰਨਣ ’ਤੇ ਪੱਕੇ ਧਰਨੇ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਸ੍ਰੀ ਆਨੰਦਪੁਰ ਸਾਹਿਬ ਵਿੱਚ ਧਰਨੇ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਅਧਿਆਪਕ।
Advertisement
ਐਨਐੱਸਕਿਊਐੱਫ ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਅਧਿਆਪਕਾਂ ਨੇ ਪੰਜ ਪਿਆਰਾ ਪਾਰਕ ਤੋਂ ਨੈਣਾ ਦੇਵੀ ਮੋੜ ਤੱਕ ਮਾਰਚ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਪ੍ਰਤੀ ਸਰਕਾਰ ਦੇ ਰਵੱਈਏ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ।

ਫਰੰਟ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ 3670 ਵੋਕੇਸ਼ਨਲ ਅਧਿਆਪਕ ਆਊਟਸੋਰਸਿੰਗ ਕੰਪਨੀਆਂ ਰਾਹੀਂ ਨਿਯੁਕਤ ਹਨ ਅਤੇ ਲੰਬੇ ਸਮੇਂ ਤੋਂ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਨਾਲ ਅਨੇਕਾਂ ਮੀਟਿੰਗਾਂ ਦੇ ਬਾਵਜੂਦ ਅਧਿਆਪਕਾਂ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਗਈ।

Advertisement

ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਸਨ, ਪਰ ਅਜੇ ਤੱਕ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਹਰਿਆਣਾ ਅਤੇ ਦਿੱਲੀ ਵਿੱਚ ਵੋਕੇਸ਼ਨਲ ਅਧਿਆਪਕਾਂ ਨੂੰ ਵਧੀਆ ਤਨਖ਼ਾਹਾਂ ਅਤੇ ਰੁਜ਼ਗਾਰ ਸੁਰੱਖਿਆ ਮਿਲ ਰਹੀ ਹੈ, ਜਦੋਂਕਿ ਪੰਜਾਬ ਦੇ ਅਧਿਆਪਕ ਹਾਲੇ ਵੀ ਬੇਯਕੀਨੀ ਦਾ ਸਾਹਮਣਾ ਕਰ ਰਹੇ ਹਨ।

Advertisement

ਫਰੰਟ ਦੇ ਆਗੂਆਂ ਨੇ ਐਲਾਨ ਕੀਤਾ ਕਿ ਅੱਜ ਤੋਂ ਤਿੰਨ ਦਿਨਾਂ ਦੀ ਸੰਕੇਤਕ ਭੁੱਖ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜੇ ਇਸ ਦੌਰਾਨ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੂਬਾ ਪੱਧਰੀ ਪੱਕਾ ਧਰਨਾ ਲਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸਿੰਗ ਪ੍ਰਣਾਲੀ ਖ਼ਤਮ ਕਰਕੇ ਵੋਕੇਸ਼ਨਲ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਕੀਤਾ ਜਾਵੇ। ਇਸ ਮੌਕੇ ਰਣਜੀਤ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਸੁਖਰਾਜ ਸਿੰਘ, ਮਹਿਤਾਬ ਸਿੰਘ ਅਤੇ ਮਨਪ੍ਰੀਤ ਸਿੰਘ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਨੁਮਾਇੰਦੇ ਹਾਜ਼ਰ ਸਨ।

Advertisement
×