DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਧਿਆਪਕਾਂ ਨੇ ਵਿਧਾਇਕ ਦੀ ਰਿਹਾਇਸ਼ ਅੱਗੇ ਮੁਜ਼ਾਹਰਾ ਕੀਤਾ

ਟੈੱਟ ਲਾਜ਼ਮੀ ਕਰਨ ਦਾ ਵਿਰੋਧ; ਸਿੱਖਿਆ ਮੰਤਰੀ ’ਤੇ ਮੀਟਿੰਗ ਤੋਂ ਮੁੱਕਰਨ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਮੁਹਾਲੀ ਵਿੱਚ ਵਿਧਾਇਕ ਕੁਲਵੰਤ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਦਿੰਦੇ ਹੋਏ ਅਧਿਆਪਕ।
Advertisement

ਅਧਿਆਪਕਾਂ ਨੇ ਅੱਜ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਰਿਹਾਇਸ਼ ਅੱਗੇ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਅਧਿਆਪਕਾਂ ਨੇ ਟੈੱਟ ਲਾਜ਼ਮੀ ਕਰਨ ਦਾ ਵਿਰੋਧ ਕੀਤਾ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਗੁਰਬਿੰਦਰ ਸਿੰਘ ਸਸਕੌਰ, ਪਰਵਿੰਦਰ ਭਾਰਤੀ, ਗੁਰਿੰਦਰਪਾਲ ਸਿੰਘ ਖੇੜੀ, ਹਰਪ੍ਰੀਤ ਸਿੰਘ ਸੰਧੂ, ਮਨਦੀਪ ਸਰਥਲੀ, ਗੁਰਚਰਨ ਆਲੋਵਾਲ, ਧਰਮਿੰਦਰ ਸਿੰਘ ਭੰਗੂ, ਕੁਲਵੀਰ ਸਿੰਘ ਕੰਧੋਲਾ, ਸੰਜੀਵ ਕੁਮਾਰ ਮੋਠਾਪੁਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਮੁੱਚੇ ਅਧਿਆਪਕਾਂ ਦੀ ਭਰਤੀ ਸਿਵਲ ਸੇਵਾ ਨਿਯਮਾਂ ਤਹਿਤ ਵੱਖ-ਵੱਖ ਸਮੇਂ ਕੀਤੀ ਗਈ ਹੈ, ਪਰ ਹੁਣ ਨਿਯਮਾਂ ਨੂੰ ਅੱਖੋਂ-ਪਰੋਖੇ ਕਰਦਿਆਂ ਵਿਭਾਗ ਵੱਲੋਂ ਲੰਮੇ ਸਮੇਂ ਤੋਂ ਕੰਮ ਕਰਦੇ ਉਨ੍ਹਾਂ ਅਧਿਆਪਕਾਂ ਨੂੰ ਵੀ ਟੈੱਟ ਪਾਸ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਅਧਿਆਪਕਾਂ ਦੀ ਭਰਤੀ ਟੈੱਟ ਲਾਗੂ ਹੋਣ ਤੋਂ ਪਹਿਲਾਂ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਵਿਰੁੱਧ ਅਧਿਆਪਕਾਂ ਵੱਲੋਂ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ ਸੀ, ਜਿਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਧਿਆਪਕਾਂ ਦੇ ਰੋਹ ਨੂੰ ਦੇਖਦਿਆਂ ਅਧਿਆਪਕ ਜਥੇਬੰੰਦੀਆਂ ਦੀ ਸਿੱਖਿਆ ਮੰਤਰੀ ਪੰਜਾਬ ਨਾਲ 27 ਫਰਵਰੀ ਨੂੰ ਮੀਟਿੰਗ ਤੈਅ ਕਰਵਾਈ ਗਈ ਸੀ, ਪਰ ਸਿੱਖਿਆ ਮੰਤਰੀ ਇਸ ਮੀਟਿੰਗ ਤੋਂ ਮੁੱਕਰ ਗਏ। ਉਨ੍ਹਾਂ ਮੰਗ ਕੀਤੀ ਕਿ ਸਾਰੇ ਅਧਿਆਪਕਾਂ ’ਤੇ ਟੈੱਟ ਲਾਗੂ ਕਰਨ ਦੇ ਫ਼ੈਸਲੇ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਜਾਵੇ ਤੇ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਜਾਵੇ। ਇਸ ਦੌਰਾਨ ਅਧਿਆਪਕਾਂ ਨੇ ਵਿਧਾਇਕ ਦੇ ਨਾਮ ਤਹਿਸੀਲਦਾਰ ਨੂੰ ਮੰਗ ਪੱੱਤਰ ਸੌਂਪਿਆ। ਇਸ ਮੌਕੇ ਸੁਰਿੰਦਰ ਸਿੰਘ ਚੱਕ ਢੇਰਾਂ, ਇਕਬਾਲ ਸਿੰਘ, ਗੁਰਦੀਪ ਸਿੰਘ ਖਾਬੜਾ, ਰੂਪ ਚੰਦ ਸਲੌਰਾ, ਮਹਿੰਦਰ ਪਾਲ ਸਿੰਘ ਖੇੜੀ, ਦਲਜੀਤ ਸਿੰਘ ਜਟਾਣਾ, ਦਵਿੰਦਰ ਪਾਲ ਸਿੰਘ ਬੇਦੀ, ਹਰਨੇਕ ਸਿੰਘ, ਬਹਾਦਰ ਸਿੰਘ ਜਗਤਪੁਰ, ਅਸ਼ਵਨੀ ਕੁਮਾਰ ਬਾਮਾ, ਗੁਰਪ੍ਰੀਤ ਸਿੰਘ ਗਿੱਲ, ਕੁਲਵਿੰਦਰ ਸਿੰਘ ਬਿੱਟੂ, ਸਿਮਰਨਜੀਤ ਸਿੰਘ ਰੱਕੜ, ਜਗਦੀਪ ਸਿੰਘ ਝੱਲੀਆਂ, ਤਰਸੇਮ ਕੁਮਾਰ, ਭੀਮ ਸੈਨ, ਕੇਸਰ ਸਿੰਘ ਲੈਹੜੀਆਂ, ਤਨਵੀਰ ਰਾਠੌੜ, ਕੁਲਵਿੰਦਰ ਸਿੰਘ ਝੱਲੀਆਂ ਆਦਿ ਮੌਜੂਦ ਸਨ।

Advertisement

ਵਿਧਾਨ ਸਭਾ ’ਚ ਮਤਾ ਪਾਸ ਕਰਕੇ ਅਧਿਆਪਕਾਂ ਨੂੰ ਟੈੱਟ ਤੋਂ ਰਾਹਤ ਦੇਣ ਦੀ ਮੰਗ

ਐੱਸ ਏ ਐੱਸ ਨਗਰ (ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਸੱਦੇ ’ਤੇ ਅਧਿਆਪਕਾਂ ਦੀ ਤਰੱਕੀ ਸਮੇਂ ਟੈੱਟ ਦੀ ਸ਼ਰਤ ਲਾਉਣ ਖ਼ਿਲਾਫ਼ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ-79 ਸਥਿਤ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਦੇ ਨਾਮ ਵਿਧਾਇਕ ਦੇ ਸਟਾਫ਼ ਨੂੰ ਮੰਗ ਪੱਤਰ ਸੌਂਪਿਆ। ਅਧਿਆਪਕ ਆਗੂਆਂ ਰਵਿੰਦਰ ਸਿੰਘ ਪੱਪੀ ਸਿੱਧੂ, ਤਜਿੰਦਰ ਸਿੰਘ, ਗੁਰਪਿਆਰ ਕੋਟਲੀ, ਐੱਨ ਡੀ ਤਿਵਾੜੀ ਅਤੇ ਮਨਪ੍ਰੀਤ ਸਿੰਘ ਨੇ ਆਖਿਆ ਕਿ ਸੁਪਰੀਮ ਕੋਰਟ ਨੇ ਐੱਨ ਸੀ ਟੀ ਈ ਦੇ ਨੋਟੀਫਿਕੇਸ਼ਨ ਦੀ ਅਣਦੇਖੀ ਕਰਦਿਆਂ ਸਾਰੇ ਅਧਿਆਪਕਾਂ ’ਤੇ ਟੈੱਟ ਦੀ ਸ਼ਰਤ ਥੋਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿਚ ਤੁਰੰਤ ਰੀਵਿਊ ਪਟੀਸ਼ਨ ਪਾਈ ਜਾਵੇ ਅਤੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਟੈੱਟ ਖ਼ਿਲਾਫ਼ ਮਤਾ ਪਾਸ ਕਰਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਗ਼ੈਰ-ਸੰਵਿਧਾਨਕ ਫ਼ੈਸਲੇ ਵਿਰੁੱਧ ਨਾ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਪਾਈ ਗਈ ਹੈ ਅਤੇ ਨਾ ਹੀ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਕੇ ਅਧਿਆਪਕਾਂ ਨੂੰ ਰਾਹਤ ਦਿੱਤੀ। ਉਨ੍ਹਾਂ ਕਿਹਾ ਕਿ ਕੁਝ ਸ਼੍ਰੇਣੀਆਂ ਨੂੰ 2017 ਦੇ ਇੱਕ ਪੱਤਰ ਅਨੁਸਾਰ ਪਦਉੱਨਤੀਆਂ ਸਮੇਂ ਟੈੱਟ ਤੋਂ ਰਾਹਤ ਦਿੱਤੀ ਗਈ ਸੀ; ਹੁਣ ਉਹ ਪੱਤਰ ਵੀ ਸਿੱਖਿਆ ਵਿਭਾਗ ਨੇ ਵਾਪਸ ਲੈ ਲਿਆ ਅਤੇ ਅਧਿਆਪਕਾਂ ਦੀਆਂ ਪਦਉੱਨਤੀਆਂ ’ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਅਧਿਆਪਕ ਜਥੇਬੰਦੀਆਂ ਨੂੰ ਦਿੱਤੀ ਮੀਟਿੰਗ ਵੀ ਲਗਾਤਾਰ ਅੱਗੇ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟੈੱਟ ਦਾ ਜ਼ਬਰੀ ਥੋਪਿਆ ਗਿਆ ਟੈਸਟ ਤੁਰੰਤ ਰੱਦ ਕੀਤਾ ਜਾਵੇ ਅਤੇ ਅਧਿਆਪਕਾਂ ਦੀਆਂ ਤੁਰੰਤ ਪਦਉੱਨਤੀਆਂ ਕੀਤੀਆਂ ਜਾਣ।

Advertisement

Advertisement
×