ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਦਲੀ ਪੋਰਟਲ ਨਾ ਚੱਲਣ ਕਾਰਨ ਅਧਿਆਪਕ ਪ੍ਰੇਸ਼ਾਨ

ਸਿੱਖਿਆ ਵਿਭਾਗ ਦੀ ਅਧਿਆਪਕ ਬਦਲੀ ਨੀਤੀ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਬਿਆਨ ਰਾਹੀਂ ਕਿਹਾ ਕਿ ਵਿਭਾਗ ਨੇ ਇੱਕ ਪੱਤਰ ਜਾਰੀ ਕਰਦਿਆਂ...
Advertisement

ਸਿੱਖਿਆ ਵਿਭਾਗ ਦੀ ਅਧਿਆਪਕ ਬਦਲੀ ਨੀਤੀ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਬਿਆਨ ਰਾਹੀਂ ਕਿਹਾ ਕਿ ਵਿਭਾਗ ਨੇ ਇੱਕ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਸੀ ਕਿ 5 ਅਤੇ 6 ਅਗਸਤ ਨੂੰ ਅਧਿਆਪਕ ਸਟੇਸ਼ਨ ਚੁਆਇਸ ਲਈ ਅਪਲਾਈ ਕਰ ਸਕਣਗੇ ਪਰ ਵਿਭਾਗ ਦੇ ਮਾੜੇ ਪੱਧਰ ਦੇ ਸਾਫਟਵੇਅਰ ਕਾਰਨ ਉਹ ਸਾਰਾ ਸਾਰਾ ਦਿਨ ਪੋਰਟਲ ’ਤੇ ਬਦਲੀ ਲ਼ਈ ਸਟੇਸ਼ਨ ਚੋਣ ਕਰਨ ਲਈ ਮੋਬਾਈਲ ’ਤੇ ਕੰਪਿਊਟਰ ਬੈਠੇ ਰਹੇ। ਦੋ ਮਹੀਨੇ ਤੋਂ ਸਟੇਸ਼ਨ ਚੁਆਇਸ ਦੀ ਉਡੀਕ ਕਰ ਰਹੇ ਅਧਿਆਪਕਾਂ ਲਈ ਵਿਭਾਗ ਸਹੀ ਸਟੇਸ਼ਨ ਮੁਹਈਆ ਨਹੀਂ ਕਰਵਾ ਸਕਿਆ। ਉਨ੍ਹਾਂ ਤਬਾਦਲਾ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਬਣਾਉਣ ਦੀ ਮੰਗ ਕੀਤੀ।

Advertisement
Advertisement