ਸੰਜੀਵ ਤੇਜਪਾਲ
ਮੋਰਿੰਡਾ, 20 ਦਸੰਬਰ
ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਵਾਉਣ ਲਈ ਏਡਿਡ ਸਕੂਲ ਦੇ ਅਧਿਆਪਕਾਂ ਅਤੇ ਕਰਮਚਾਰੀ ਯੂਨੀਅਨ ਵੱਲੋਂ ਮੋਰਿੰਡਾ ਸ਼ਹਿਰ ਵਿੱਚ ਜਾਗੋ-ਮਾਰਚ ਕੱਢਿਆ ਗਿਆ। ਇਸ ਵਿੱਚ ਵੱਡੀ ਗਿਣਤੀ ’ਚ ਅਧਿਆਪਕਾਂ, ਪੈਨਸ਼ਨਰਾਂ ਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡਿਡ ਸਕੂਲ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਐੱਨਐੱਨ ਸੈਣੀ ਅਤੇ ਸੂਬਾ ਸਕੱਤਰ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਜਾਗੋ ਮਾਰਚ ਕੱਢਣ ਮੌਕੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਖ਼ਿਲਾਫ਼ ਨਾਅਰੇ ਲਗਾਏ ਗਏ। ਉਨ੍ਹਾਂ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਹੁਣ ਜਥੇਬੰਦੀਆਂ ਵੱਲੋਂ 21 ਦਸੰਬਰ ਨੂੰ ਪਿੰਡ ਘੜੂੰਆਂ ਵਿਚ ਜਾਗੋ ਮਾਰਚ ਕੱਢਿਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਰਣਜੀਤ ਸਿੰਘ, ਚਰਨਜੀਤ ਸਿੰਘ ਪ੍ਰਧਾਨ ਮੁਹਾਲੀ, ਸ਼ਰਨਜੀਤ ਸਿੰਘ, ਦਲਜੀਤ ਸਿੰਘ, ਯਾਦਵਿੰਦਰ ਕੁਮਾਰ, ਜਗਮੋਹਣ, ਅਨਿਲ ਭਾਰਤੀ, ਅਮਰਜੀਤ ਸਿੰਘ ਕੰਗ, ਰਣਵੀਰ ਸੈਣੀ, ਸੁਨੀਲ ਸ਼ਰਮਾ, ਨਵੀਨ ਕੁਮਾਰ, ਸੁਰਿੰਦਰ ਕੁਮਾਰ, ਉਮੇਸ਼ ਠਾਕੁਰ, ਸੁਨੀਤਾ ਦਵੇਦੀ, ਤਜਿੰਦਰ ਕੌਰ, ਹਰਮਨਪ੍ਰੀਤ ਸਿੰਘ ਕਾਹਲੋਂ, ਗੁਰਦੇਵ ਸਿੰਘ ਕੰਗ, ਵਿਨੈ ਕੁਮਾਰ, ਪ੍ਰੀਤਮ ਦਾਸ ਡੇਰਾਬਸੀ, ਅਨੂੰ ਬਾਲਾ, ਕਮਲੇਸ਼ ਰਾਣੀ, ਰੇਨੂੰ ਬਾਲਾ, ਵਰਿੰਦਰ ਕੁਮਾਰ, ਅਵਤਾਰ ਸਿੰਘ, ਪ੍ਰਦੀਪ ਕੁਮਾਰ, ਮਨੋਜ, ਚੰਦਰ ਪ੍ਰਕਾਸ਼, ਪਰਮਜੀਤ ਕੌਰ, ਸੁਰਿੰਦਰ ਕੌਰ, ਹਰਪ੍ਰੀਤ ਕੌਰ, ਸੋਮਨਾਥ ਆਦਿ ਮੌਜੂਦ ਸਨ।