DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ

12 ਫਰਵਰੀ ਨੂੰ ਹਡ਼ਤਾਲ ਕਰਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਯੂਨੀਅਨ ਵਰਕਰ। -ਫੋਟੋ: ਚਿੱਲਾ
Advertisement
ਪਾਵਰਕੌਮ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ 12 ਫਰਵਰੀ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਡਿਵੀਜ਼ਨ ਪ੍ਰਧਾਨ ਹਰਜੀਤ ਸਿੰਘ ਅਤੇ ਡੀ ਐਸ ਡਵੀਜ਼ਨ ਸਕੱਤਰ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ ਹੈ। ਮੀਟਿੰਗ ਦੌਰਾਨ ਬਿਜਲੀ ਬਿਲ 2026, ਸੀਡ ਬਿਲ ਤੇ ਲੇਬਰ ਕੋਰਟ ਤੇ ਵੀ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਬਿਜਲੀ ਐਕਟ 2003 ਵਿੱਚ ਲਗਾਤਾਰ ਸੋਧਾਂ ਕਰਦਿਆਂ ਹੁਣ ਬਿਜਲੀ ਸੋਧ ਬਿੱਲ 2025 ਨੂੰ ਪਾਸ ਕਰਕੇ ਬਿਜਲੀ ਖੇਤਰ ਦਾ ਮੁਕੰਮਲ ਰੂਪ ਵਿੱਚ ਨਿੱਜੀਕਰਨ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵੀ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਦੇ ਫੈਸਲੇ ਇਸੇ ਨੀਤੀ ਤਹਿਤ ਹੀ ਕੀਤੇ ਜਾ ਰਹੇ ਹਨ।

Advertisement

ਇਸ ਮੌਕੇ ਵਿਰੋਧ ਪ੍ਰਦਰਸ਼ਨ ਕਰਦਿਆਂ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਕੇਂਦਰ ਵੱਲੋਂ ਲਿਆਂਦੇ ਗਏ ਕਿਸਾਨਾਂ ਵਿਰੋਧੀ ਸੀਡ ਬਿਲ 2025 ਨੂੰ ਰੱਦ ਕਰਾਉਣ ਅਤੇ ਕਿਰਤ ਕਾਨੂੰਨਾਂ ਨੂੰ ਬਹਾਲ ਕਰਵਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ, ਮੁਲਾਜ਼ਮਾਂ ਵੱਲੋਂ ਨਿੱਜੀਕਰਣ ਵਿਰੁੱਧ ਸੰਘਰਸ਼ ਦੀਆਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਰਕਲ ਪ੍ਰਧਾਨ ਗੁਰਬਖਸ਼ ਸਿੰਘ, ਸਰਕਲ ਮੁੱਖ ਸਲਾਹਕਾਰ ਲੱਖਾ ਸਿੰਘ, ਸਰਕਲ ਮੀਤ ਪ੍ਰਧਾਨ ਗੁਰਮੀਤ ਸਿੰਘ, ਬਿਕਰਮ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਸੌਦਾਗਰ ਸਿੰਘ, ਪਰਮਜੀਤ ਸਿੰਘ, ਸਤਵੰਤ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਗਿਆਨ ਸਿੰਘ ਅਤੇ ਮਨਜੀਤ ਸਿੰਘ ਨੇ ਸੰਬੋਧਨ ਕੀਤਾ।

Advertisement

Advertisement
×