ਪੰਜਾਬ ਦੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਨੇ ਤੀਆਂ: ਪਡਿਆਲਾ
ਇੱਥੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸੁਰਿੰਦਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਅਮਨ ਰਿਜ਼ੋਰਟ ਵਿੱਚ ਕਰਵਾਏ ਸਮਾਗਮ ਵਿੱਚ ਪ੍ਰਾਚੀਨ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਿਸਾਨ ਕਾਂਗਰਸ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦੇ ਅਮੀਰ ਵਿਰਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਇਸ ਪ੍ਰੋਗਰਾਮ ਦਾ ਉਦਘਾਟਨ ਕੀਤਾ ਜਦੋਂਕਿ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ, ਸਾਬਕਾ ਕੌਂਸਲਰ ਪਰਮਜੀਤ ਕੌਰ, ਸ਼ਹਿਰੀ ਮਹਿਲਾ ਕਾਂਗਰਸ ਪ੍ਰਧਾਨ ਸੀਮਾ ਧੀਮਾਨ, ਮੀਤ ਪ੍ਰਧਾਨ ਅਮਰਜੀਤ ਕੌਰ ਅਤੇ ਕਾਂਤਾ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਪਡਿਆਲਾ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪੰਜਾਬੀ ਪਹਿਰਾਵੇ ਵਿੱਚ ਸਜ਼ੀਆਂ ਮਹਿਲਾਵਾਂ ਨੇ ਬੋਲੀਆਂ ਤੇ ਗਿੱਧਾ ਪਾਇਆ।
ਪ੍ਰਬੰਧਕਾਂ ਨੇ ਗੁਰਪ੍ਰਤਾਪ ਸਿੰਘ ਪਡਿਆਲਾ ਦਾ ਸਨਮਾਨ ਵੀ ਕੀਤਾ। ਗੁਰਪ੍ਰਤਾਪ ਸਿੰਘ ਪਡਿਆਲਾ ਨੇ ਅਗਲੇ ਸਾਲ ਤੀਆਂ ਮਨਾਉਣ ਵਾਲੀਆਂ ਸਾਰੀਆਂ ਭੈਣਾਂ ਨੂੰ ਸੰਧਾਰਾ ਅਤੇ ਸ਼ਗਨ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਰਾਣਾ ਮੁਕੇਸ਼ ਕੁਮਾਰ, ਸਨੇਹ ਲਤਾ, ਕੁਲਦੀਪ ਕੌਰ, ਰੁਪਿੰਦਰ ਕੌਰ, ਅੰਮ੍ਰਿਤਪਾਲ ਕੌਰ, ਮਨਜੀਤ ਕੌਰ ਅਤੇ ਸੋਨੀਆ ਧੀਮਾਨ ਵੀ ਮੌਜੂਦ ਸਨ।