DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦਸਵੀਂ ਦਾ ਦਿਹਾੜਾ ਮਨਾਇਆ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਮਲਕੀਤ ਸਿੰਘ ਦੇ ਢਾਡੀ ਜਥੇ ਨੇ ਗੁਰੂ ਤੇਗ ਬਹਾਦਰ ਜੀ ਦੀ...

  • fb
  • twitter
  • whatsapp
  • whatsapp
featured-img featured-img
ਵਾਰ ਗਾਉਂਦਾ ਹੋਇਆ ਢਾਡੀ ਜਥਾ। -ਫੋਟੋ: ਚਿੱਲਾ
Advertisement
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਮਲਕੀਤ ਸਿੰਘ ਦੇ ਢਾਡੀ ਜਥੇ ਨੇ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਅਤੇ ਉਨ੍ਹਾਂ ਦੇ ਸੀਸ ਨੂੰ ਭਾਈ ਜੈਤਾ ਜੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਲਿਆਉਣ ਦਾ ਪ੍ਰਸੰਗ ਢਾਡੀ ਵਾਰਾਂ ਰਾਹੀਂ ਸੁਣਾਇਆ। ਇਸ ਉਪਰੰਤ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਕੀਰਤਨ ਕੀਤਾ। ਗਿਆਨੀ ਅਮਰਜੀਤ ਸਿੰਘ, ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਭਾਈ ਲੱਖੀ ਸ਼ਾਹ ਵਣਜਾਰਾ ਵੱਲੋਂ ਨੌਵੇਂ ਪਾਤਸ਼ਾਹ ਦੇ ਧੜ ਦਾ ਸਸਕਾਰ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੀਬੀ ਸੁਰਿੰਦਰ ਕੌਰ ਪਟਿਆਲਾ ਦੇ ਢਾਡੀ ਜਥੇ, ਭਾਈ ਹਰਜਿੰਦਰ ਸਿੰਘ ਕਰਨਾਲ, ਭਾਈ ਸੂਬਾ ਸਿੰਘ ਬਰਨਾਲਾ, ਭਾਈ ਕੁਲਦੀਪ ਸਿੰਘ ਅੰਮ੍ਰਿਤਸਰ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਢਾਡੀ ਵਾਰਾਂ, ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement
Advertisement
×