ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸਵੇਰ ਸਮੇਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਧਾਰਮਿਕ ਸਮਾਗਮ ਵਿੱਚ ਭਾਈ ਧੰਨਾ...
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸਵੇਰ ਸਮੇਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਧਾਰਮਿਕ ਸਮਾਗਮ ਵਿੱਚ ਭਾਈ ਧੰਨਾ ਸਿੰਘ ਨਵਾਂਸ਼ਹਿਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਗੋਬਿੰਦ ਸਿੰਘ ਜੀ ਵਲੋਂ 1708 ਈ ਵਿੱਚ ਗੁਰੂ ਗੰ੍ਰਥ ਸਾਹਿਬ ਜੀ ਨੂੰ ਗੁਰਤਾ ਗੱਦੀ ਦੇਣ ਦੇ ਪ੍ਰਸੰਗ ਨੂੰ ਢਾਡੀ ਵਾਰਾਂ ਵਿੱਚ ਸਰਵਣ ਕਰਵਾਇਆ। ਭਾਈ ਜੂਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਕੀਰਤਨ ਕੀਤਾ। ਭਾਈ ਗਗਨਦੀਪ ਸਿੰਘ ਗੁਰਦੁਆਰਾ ਨਾਢਾ ਸਾਹਿਬ ਨੇ ਕਥਾ ਸੁਣਾਈ। ਭਾਈ ਗੁਰਤੇਜ ਸਿੰਘ ਪਟਿਆਲਾ, ਭਾਈ ਜਸਪਾਲ ਸਿੰਘ ਲੁਧਿਆਣਾ, ਭਾਈ ਕਰਨਵੀਰ ਸਿੰਘ ਪਟਿਆਲਾ, ਭਾਈ ਯਸ਼ਕਰਨ ਸਿੰਘ, ਮਿਤਰ ਪਿਆਰੇ ਨੂੰ ਕੀਰਤਨੀ ਜਥਾ, ਬੀਬੀ ਰਜਨੀਸ਼ ਕੌਰ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਇਸ ਮੌਕੇ ਮੈਡੀਕਲ ਕੈਂਪ ਵਿਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਫ਼ਤ ਦਿੱਤੀ ਗਈ। ਅੰਮ੍ਰਿਤ ਸੰਚਾਰ ਵੀ ਹੋਇਆ।