ਕੁਰਾਲੀ: ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸਮਰਥਨ ਦੁਹਰਾਇਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਹਰ ਪੱਧਰ ’ਤੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਹਲਕੇ ਦੇ ਸਰਬਪੱਖੀ ਵਿਕਾਸ ਦਾ ਐਲਾਨ ਕਰਦਿਆਂ ਫੰਡਾਂ ਦੀ ਕਮੀ ਨਾ ਆਉਣ ਦਾ ਭਰੋਸਾ ਦਿੱਤਾ। ਪਿੰਡ ਖਿਜ਼ਰਾਬਾਦ ਵਿੱਚ ਕਾਂਗਰਸੀ ਆਗੂ ਰਾਣਾ ਕੁਸ਼ਲਪਾਲ ਦੀ ਅਗਵਾਈ ਵਿੱਚ ਹੋਏ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹਲਕੇ ਦਾ ਸਰਬਪੱਖੀ ਵਿਕਾਸ ਹੈ। ਇਸੇ ਮੌਕੇ ਮਨੀਸ਼ ਤਿਵਾੜੀ ਨੇ ਰਾਣਾ ਕੁਸ਼ਲਪਾਲ ਦੀਆਂ ਪਾਰਟੀ ਲਈ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਵੱਡਾ ਮਾਣ ਸਨਮਾਨ ਦੇਣ ਦਾ ਐਲਾਨ ਕੀਤਾ। -ਪੱਤਰ ਪ੍ਰੇਰਕ