ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਪ੍ਰੇਮਿਕਾ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪ੍ਰੇਮੀ ਜਗਰੂਪ ਸਿੰਘ ਨੂੰ ਪੁਲੀਸ ਨੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਮੁਲਜ਼ਮ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਨੂਰਮਹਿਲ ਦੀ ਵਸਨੀਕ 21 ਸਾਲਾਂ ਅੰਜਲੀ ਦੀ 28 ਅਕਤੂਬਰ ਨੂੰ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ਤੋਂ ਲਾਸ਼ ਮਿਲੀ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲੀਸ ਨੂੰ ਪਤਾ ਲੱਗਿਆ ਸੀ ਕਿ ਅੰਜਲੀ ਹੁਸ਼ਿਆਰਪੁਰ ਦੇ ਰਹਿਣ ਵਾਲੇ 24 ਸਾਲਾਂ ਜਗਰੂਪ ਸਿੰਘ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ। ਵਿਆਹ ਕਰਵਾਉਣ ਦਾ ਦਬਾਅ ਪਾਏ ਜਾਣ ’ਤੇ ਜਗਰੂਪ ਨੇ ਉਸ ਨੂੰ ਚੰਡੀਗੜ੍ਹ ਲਿਆ ਕੇ ਕਤਲ ਕਰ ਦਿੱਤਾ ਸੀ।