ਅੰਬੂਜਾ ਸੀਮਿੰਟ ਵਰਕਰਜ਼ ਯੂਨੀਅਨ ਵੱਲੋਂ ਸੋਮਵਾਰ ਨੂੰ ਉਲੀਕੀ ਜਾਵੇਗੀ ਸੰਘਰਸ਼ ਦੀ ਰੂਪ ਰੇਖਾ

ਅੰਬੂਜਾ ਸੀਮਿੰਟ ਵਰਕਰਜ਼ ਯੂਨੀਅਨ ਵੱਲੋਂ ਸੋਮਵਾਰ ਨੂੰ ਉਲੀਕੀ ਜਾਵੇਗੀ ਸੰਘਰਸ਼ ਦੀ ਰੂਪ ਰੇਖਾ

ਜਗਮੋਹਨ ਸਿੰਘ

ਘਨੌਲੀ, 19 ਜੂਨ

11 ਜੂਨ ਤੋਂ ਕਾਲੇ ਬਿੱਲੇ ਲਗਾ ਕੇ ਅੰਬੂਜਾ ਸੀਮਿੰਟ ਫੈਕਟਰੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਦੇ ਸਬਰ ਦਾ ਪਿਆਲਾ ਪੂਰੀ ਤਰ੍ਹਾਂ ਭਰ ਚੁੱਕਿਆ ਹੈ ਅਤੇ ਹੁਣ ਮਜ਼ਦੂਰਾਂ ਨੇ ਫੈਕਟਰੀ ਮੈਨੇਜਮੈਂਟ ਖ਼ਿਲਾਫ਼ ਤਕੜਾ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਅੰਬੂਜਾ ਸੀਮਿੰਟ ਵਰਕਰਜ਼ ਯੂਨੀਅਨ ਦੇ ਡਿਪਟੀ ਜਨਰਲ ਸਕੱਤਰ ਦੁਰਗੇਸ਼ ਯਾਦਵ ਨੇ ਦੋਸ਼ ਲਾਇਆ ਕਿ ਫੈਕਟਰੀ ਦੀ ਮੈਨੇਜਮੈਂਟ ਮਜ਼ਦੂਰਾਂ ਦੇ ਮਸਲੇ ਹੱਲ ਨਹੀਂ ਕਰਨਾ ਚਾਹੁੰਦੀ ਹੈ। ਫੈਕਟਰੀ ਵੱਲੋਂ ਕਰੋਨਾ ਕਾਲ ਦਾ ਬਹਾਨਾ ਬਣਾ ਕੇ ਮਜ਼ਦੂਰਾਂ ਦੀਆਂ ਤਨਖਾਹਾਂ ਵਿੱਚ ਕੱਟ ਲਗਾਏ ਜਾ ਰਹੇ ਹਨ, ਜਦੋਂ ਕਿ ਕਰੋਨਾ ਦੌਰਾਨ ਫੈਕਟਰੀ ਦਾ ਉਤਪਾਦਨ ਪਹਿਲਾਂ ਨਾਲੋਂ ਕਾਫੀ ਜ਼ਿਆਦਾ ਵ‌ਧਿਆ ਹੈ। ਉਨ੍ਹਾਂ ਦੱਸਿਆ ਕਿ ਫੈਕਟਰੀ ਵੱਲੋਂ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਤੋਂ ਸਿਰਫ ਪੰਦਰਾਂ ਦਿਨ ਕੰਮ ਲੈ ਕੇ ਪੰਦਰਾਂ ਦਿਨ ਦੀ ਹੀ ਤਨਖਾਹ ਦਿੱਤੀ ਜਾ ਰਹੀ ਹੈ । ਇਸ ਤੋਂ ਇਲਾਵਾ ਫੈਕਟਰੀ ਵਿੱਚ ਕੰਮ ਕਰਨ ਵਾਲੇ ਸੁਰੱਖਿਆ ਗਾਰਡਾਂ ਦੀ ਵੀ ਲਗਾਤਾਰ ਛਾਂਟੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਫੈਕਟਰੀ ਸੀਮਿੰਟ ਵੇਜ ਬੋਰਡ ਦੇ ਸਮਝੌਤੇ ਤੇ ਵੀ ਖਰੀ ਨਹੀਂ ਉਤਰ ਰਹੀ ਹੈ। ਉਨ੍ਹਾਂ ਦੱ‌ਸਿਆ ਕਿ ਅੰਬੂਜਾ ਸੀਮਿੰਟ ਵਰਕਰ ਯੂਨੀਅਨ ਵੱਲੋਂ 11 ਜੂਨ ਤੋਂ 19 ਜੂਨ ਤੱਕ ਕਾਲੇ ਬਿੱਲੇ ਲਗਾ ਕੇ ਪ੍ਰਦਰਸ਼ਨ ਕਰਨ ਦੇ ਬਾਵਜੂਦ ਫੈਕਟਰੀ ਪ੍ਰਬੰਧਕਾਂ ਨੇ ਉਨ੍ਹਾਂ ਦੇ ਮਸਲੇ ਹੱਲ ਕਰਨ ਸਬੰਧੀ ਕੋਈ ਕਦਮ ਨਹੀਂ ਉਠਾਇਆ ਹੈ, ਜਿਸ ਕਰਕੇ ਜਥੇਬੰਦੀ ਵੱਲੋਂ ਅਗਲਾ ਸੰਘਰਸ਼ ਵਿੱਢਣ ਲਈ 21 ਜੂਨ ਨੂੰ ਮੀਟਿੰਗ ਰੱਖੀ ਗਈ ਹੈ, ਜਿਸ ਦੌਰਾਨ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

ਕਿਸਾਨ ਬੀਬੀਆਂ ਨੇ ਸੰਭਾਲੀ ਕਿਸਾਨ ਸੰਸਦ ਦੀ ਕਮਾਨ; ਮਹਿਲਾ ਕਿਸਾਨ ਆਗੂ ਕ...

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਰਾਜ ਭਵਨ ਜਾ ਕੇ ਰਾਜਪਾਲ ਗਹਿਲੋਤ ਨੂੰ ਅਸਤੀਫ਼ਾ ਸੌਂਪਿਆ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਪੁਲੀਸ ਨੇ ਰਣਦੀਪ ਸੁਰਜੇਵਾਲਾ ਤੇ ਬੀ.ਵੀ. ਸ੍ਰੀਨਿਵਾਸ ਸਣੇ ਹੋਰ ਕਈ ਕਾਂਗ...

ਸ਼ਹਿਰ

View All