ਮੁਹਾਲੀ ਦੇ ਫੇਜ਼ ਸੱਤ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ
ਮੇਅਰ ਜੀਤੀ ਸਿੱਧੂ ਨੇ ਇਸ ਮੌਕੇ ਕਿਹਾ ਕਿ ਇਹ ਪ੍ਰਾਜੈਕਟ ਸਿਰਫ਼ ਸੜਕਾਂ ਦੀ ਮੁਰੰਮਤ ਤੱਕ ਸੀਮਤ ਨਹੀਂ ਹੈ ਸਗੋਂ ਇਹ ਲੋਕਾਂ ਦੀ ਸੁਵਿਧਾ, ਸੁਰੱਖਿਆ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਨਵਾਂ ਰੂਪ ਦੇਣ ਦਾ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ਼ ਟੁੱਟੀਆਂ ਸੜਕਾਂ ਨੂੰ ਠੀਕ ਕਰਨਾ ਨਹੀਂ ਸਗੋਂ ਮੁਹਾਲੀ ਨੂੰ ਮਾਡਰਨ ਅਤੇ ਵਧੀਆ ਸ਼ਹਿਰ ਵਜੋਂ ਵਿਕਸਤ ਕਰਨਾ ਹੈ। ਹਰ ਪ੍ਰਾਜੈਕਟ ਵਿੱਚ ਗੁਣਵੱਤਾ ਤਰਜੀਹ ਹੈ।
ਮੇਅਰ ਨੇ ਕਿਹਾ ਕਿ ਉਨ੍ਹਾਂ ਨੇ ਨਗਰ ਨਿਗਮ ਦੇ ਸਾਰੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਹਰ ਵਿਕਾਸੀ ਪ੍ਰਾਜੈਕਟ ਦੀ ਗੁਣਵੱਤਾ ’ਤੇ ਸਮੇਂ-ਸਮੇਂ ’ਤੇ ਨਿਗਰਾਨੀ ਕਰੇ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਦੇ ਸਮੁੱਚੇ ਵਾਰਡਾਂ ਵਿੱਚ ਵੱਡੇ ਪੱਧਰ ’ਤੇ ਸੜਕਾਂ ਅਤੇ ਹੋਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕੰਮਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ।
ਇਸ ਮੌਕੇ ਬਲਕਰਨ ਸਿੰਘ ਭੱਟੀ, ਆਰ ਜੀ ਸ਼ਰਮਾ, ਮਨਪ੍ਰੀਤ ਸਿੰਘ ਖੂਨਰ, ਮਹਿੰਦਰ ਸਿੰਘ ਪੂਰੀ, ਅਨਮੋਲ ਰਤਨ ਸਿੰਘ, ਬਲਬੀਰ ਸਿੰਘ ਸੋਮਲ, ਆਰ ਪੀ ਬਾਂਸਲ, ਬਲਬੀਰ ਸਿੰਘ, ਅੰਕਿਤ, ਪੰਕਜ, ਬਲਜੀਤ ਸਿੰਘ, ਵਿਜਿੰਦਰ ਸਿੰਘ, ਦੀਪਕ, ਸੁਰਜੀਤ ਸਿੰਘ, ਕੀਰਤੀ ਬਾਂਸਲ, ਹਰਸ਼ਦੀਪ ਸਿੰਘ, ਮਨਜੀਤ ਸਿੰਘ ਅਤੇ ਰਾਜ ਤੇਗ ਸਿੰਘ ਅਤੇ ਹੋਰ ਵਸਨੀਕ ਹਾਜ਼ਰ ਸਨ।