ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
ਇੱਥੇ ਸ਼ਾਂਤੀ ਨਗਰ ਮਨੀਮਾਜਰਾ ਵਿੱਚ ਥ੍ਰੀ ਵ੍ਹੀਲਰ ਵਿੱਚੋਂ ਭੇਤਭਰੇ ਹਾਲਾਤ ’ਚ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ।
ਮਨੀਮਾਜਰਾ ਪੁਲੀਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਟੀਵੀ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਨਸ਼ੇ ਕਰਨ ਦਾ ਆਦੀ ਸੀ। ਊਸ ਨੂੰ ਚੰਡੀਗੜ੍ਹ ਦੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਗਿਆ ਸੀ।
ਇਸ ਬਾਰੇ ਥਾਣਾ ਮਨੀਮਾਜਰਾ ਦੇ ਮੁਖੀ ਨਿਰਜ ਸਰਨਾ ਨੇ ਦੱਸਿਆ ਕਿ ਉਨ੍ਹਾਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਉਕਤ ਮਾਮਲੇ ਸਬੰਧੀ ਧਾਰਾ 174 ਅਧੀਨ ਕਾਰਵਾਈ ਕੀਤੀ ਹੈ।