ਚੰਡੀਗੜ੍ਹ ਦੇ ਰਾਮਦਰਬਾਰ ਦੇ ਪਾਰਕ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ

ਚੰਡੀਗੜ੍ਹ ਦੇ ਰਾਮਦਰਬਾਰ ਦੇ ਪਾਰਕ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ

ਆਤਿਸ਼ ਗੁਪਤਾ

ਚੰਡੀਗੜ੍ਹ, 18 ਅਕਤੂਬਰ

ਚੰਡੀਗੜ੍ਹ ਦੇ ਰਾਮਦਰਬਾਰ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਭਰਿਆ ਮਾਹੌਲ ਬਣ ਗਿਆ, ਜਦੋਂ ਰਾਮਦਰਬਾਰ ਦੇ ਬੱਸ ਸਟੈਂਡ ਦੇ ਨਜ਼ਦੀਕ ਸਥਿਤ ਪਾਰਕ ਵਿੱਚੋਂ ਐਤਵਾਰ ਸਵੇਰ ਸਮੇਂ ਨੌਜਵਾਨ ਦੀ ਲਾਸ਼ ਮਿਲੀ। ਮਿ੍ਤਕ ਦੀ ਪਛਾਣ ਉਸੇ ਇਲਾਕੇ ਵਿੱਚ ਰਹਿਣ ਵਾਲੇ 26 ਸਾਲ ਦੇ ਅਜੈ ਵਜੋਂ ਹੋਈ ਹੈ। ਸੈਕਟਰ-31 ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-32 ਹਸਪਤਾਲ ਦੇ ਮਿ੍ਤਕ ਘਰ ਵਿੱਚ ਰੱਖ ਦਿੱਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਅਜੈ ਸੈਕਟਰ-8 ਵਿੱਚ ਸਥਿਤ ਸੈਲੂਨ ’ਤੇ ਕੰਮ ਕਰਦਾ ਸੀ ਅਤੇ ਰਾਤ ਤੋਂ ਹੀ ਗਾਇਬ ਸੀ, ਜਿਸ ਬਾਰੇ ਘਰ ਵਾਲਿਆਂ ਨੇ ਪੁਲੀਸ ਨੂੰ ਰਾਤ ਨੂੰ ਹੀ ਸ਼ਿਕਾਇਤ ਕਰ ਦਿੱਤੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All