ਖਰੜ: ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਅੱਜ ਇੱਥੋਂ ਲਖਮੀਰਪੁਰ ਖੀਰੀ ਵਿੱਚ 18 ਤੋਂ 20 ਅਗਸਤ ਤੱਕ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੜ ਅਨਾਜ ਮੰਡੀ ਤੋਂ ਲਖਮੀਰਪੁਰ ਨੂੰ ਗੱਡੀਆਂ ਅਤੇ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਕਿਸਾਨਾਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿੱਚ ਧਰਨੇ ਵਿਚ ਸ਼ਾਮਲ ਹੋਣਗੇ। ਉਨ੍ਹਾਂ ਟੈਨੀ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਮੌਕੇ ਜਸਪਾਲ ਸਿੰਘ ਨਿਆਮੀਆ, ਜਰਨੈਲ ਸਿੰਘ, ਸਨਪ੍ਰੀਤ ਸਿੰਘ, ਗੁਰਮੀਤ ਸਿੰਘ ਅਤੇ ਯੂਨੀਅਨ ਦੇ ਹੋਰ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ