ਚੇਅਰਮੈਨ ਨੇ ਅਹੁਦਾ ਸੰਭਾਲਿਆ
ਮਾਰਕੀਟ ਕਮੇਟੀ ਖਰੜ ਦੇ ਨਵ-ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੇ ਅੱਜ ਮਾਰਕੀਟ ਕਮੇਟੀ ਦਫ਼ਤਰ ਵਿੱਚ ਅਹੁਦਾ ਸੰਭਾਲ ਲਿਆ। ਤਾਜਪੋਸ਼ੀ ਤੋਂ ਪਹਿਲਾਂ ਦਫ਼ਤਰ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪਾਠ ਉਪਰੰਤ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਨਵ-ਨਿਯੁਕਤ ਚੇਅਰਮੈਨ...
Advertisement
ਮਾਰਕੀਟ ਕਮੇਟੀ ਖਰੜ ਦੇ ਨਵ-ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੇ ਅੱਜ ਮਾਰਕੀਟ ਕਮੇਟੀ ਦਫ਼ਤਰ ਵਿੱਚ ਅਹੁਦਾ ਸੰਭਾਲ ਲਿਆ। ਤਾਜਪੋਸ਼ੀ ਤੋਂ ਪਹਿਲਾਂ ਦਫ਼ਤਰ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪਾਠ ਉਪਰੰਤ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਨਵ-ਨਿਯੁਕਤ ਚੇਅਰਮੈਨ ਬਿੱਟੂ ਨੂੰ ਕੁਰਸੀ ’ਤੇ ਬਿਠਾਇਆ। ਉਨ੍ਹਾਂ ਕਿਹਾ ਕਿ ਸੁਖਵਿੰਦਰ ਬਿੱਟੂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ ਅਤੇ ਹਲਕੇ ਵਿੱਚ ਸਮੁੱਚੀ ਟੀਮ ਵਧੀਆ ਕੰਮ ਕਰੇਗੀ। ਇਸ ਮੌਕੇ ਸੀਲਮ ਸੋਹੀ, ਐਡਵੋਕੇਟ ਸਹਿਬਾਜ਼ ਸਿੰਘ, ਨਵਦੀਪ ਸਿੰਘ ਮਾਨ, ਵਿਕਾਸ, ਮੋਹਨ ਤੇ ਰਘਬੀਰ ਸਿੰਘ ਆਦਿ ਹਾਜ਼ਰ ਸਨ।
Advertisement
Advertisement
