ਸੰਜੀਵ ਤੇਜਪਾਲ
ਮੋਰਿੰਡਾ, 30 ਸਤੰਬਰ
ਗੁਰਦੁਆਰਾ ਕੋਤਵਾਲੀ ਸਾਹਿਬ ਨਜ਼ਦੀਕ ਮਰਨ ਵਰਤ ’ਤੇ ਬੈਠੇ 6 ਨੌਜਵਾਨਾਂ ਵਿੱਚੋਂ 4 ਦੀ ਹਾਲਤ ਵਿਗੜ ਗਈ ਹੈ। 2016 ਵਿੱਚ ਹੋਈ ਪੰਜਾਬ ਪੁਲੀਸ ਦੀ ਭਰਤੀ ਨੂੰ ਲੈ ਕੇ ਆਪਣੀਆਂ ਮੰਗਾਂ ਲਈ ਮਰਨ ਵਰਤ ’ਤੇ ਬੈਠੇ ਇਨ੍ਹਾਂ 6 ਨੌਜਵਾਨਾਂ ਵਿੱਚੋਂ ਲਖਵਿੰਦਰ ਸਿੰਘ, ਗੁਰਜੀਤ ਸਿੰਘ, ਗੁਰਦੀਪ ਸਿੰਘ ਤੇ ਲਖਵਿੰਦਰ ਸਿੰਘ ਦੀ ਹਾਲਤ ਵਿਗੜਨ ’ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਥੀ ਨੌਜਵਾਨ ਬਲਜੀਤ ਸਿੰਘ ਤੇ ਨਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉੱਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਈ ਵਾਰ ਉੱਚ-ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਪ੍ਰੰਤੂ ਇਹ ਮੀਟਿੰਗਾਂ ਬੇਨਤੀਜਾ ਰਹੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਸੀਰ ਸਿੰਘ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ, ਮਹਿੰਦਰ ਸਿੰਘ, ਗੁਰਵਿੰਦਰਪਾਲ ਸਿੰਘ, ਪੰਕਜ ਬੇਦੀ, ਪੁਨੀਤ ਕੁਮਾਰ, ਮਹਾਂਵੀਰ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਸਤਨਾਮ ਸਿੰਘ, ਸੁਖਮਿੰਦਰ ਸਿੰਘ, ਜਸਵੰਤ ਸਿੰਘ, ਲਖਵਿੰਦਰ ਸਿੰਘ, ਸਾਜਨ, ਸਤਪਾਲ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸਿੰਘ, ਮਹਿੰਦਰ ਸਿੰਘ, ਅਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।