DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਣੀਆਂ ਮਾਜਰਾ-ਬਾਗੜੀਆਂ ਸੜਕ ਦੀ ਹਾਲਤ ਮਾੜੀ

ਨੌਂ ਵਰ੍ਹਿਆਂ ਤੋਂ ਕਿਸੇ ਨੇ ਸਾਰ ਨਹੀਂ ਲਈ

  • fb
  • twitter
  • whatsapp
  • whatsapp
featured-img featured-img
ਸੜਕ ਦੀ ਹਾਲਤ ਦਿਖਾਉਂਦੇ ਹੋਏ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਤੇ ਹੋਰ। -ਫੋਟੋ: ਸੂਦ
Advertisement

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਦੇ ਅਹੁਦੇਦਾਰਾਂ ਸਣੇ ਪਿੰਡ ਗੁਣੀਆ ਮਾਜਰਾ ਵਿਚ ਮੀਟਿੰਗ ਕੀਤੀ। ਮੀਟਿੰਗ ਜਿਸ ਵਿਚ ਲੋਕਾਂ ਨੇ ਦੱਸਿਆ ਕਿ ਗੁਣੀਆਂ ਮਾਜਰਾ ਤੋਂ ਬਾਗੜੀਆਂ ਤੱਕ ਦੋ ਕਿਲੋਮੀਟਰ ਏਰੀਏ ਦੀ 2017 ਵਿੱਚ ਅਕਾਲੀ ਦਲ ਦੀ ਸਰਕਾਰ ਨੇ ਪ੍ਰੀਮਿਕਸ ਪਵਾਈ ਸੀ ਜਿਸ ਤੋਂ ਬਾਅਦ ਕਾਂਗਰਸ ਅਤੇ ‘ਆਪ’ ਸਰਕਾਰਾਂ ਨੇ ਇਨ੍ਹਾਂ ਦੀ ਕੋਈ ਸਾਰ ਨਹੀਂ ਲਈ।

ਸ੍ਰੀ ਭੁੱਟਾ ਨੇ ਕਿਹਾ ਕਿ ਪੰਜਾਬ ਸਰਕਾਰ ਰੋਜ਼ਾਨਾ ਵੱਡੇ-ਵੱਡੇ ਵਾਅਦੇ ਕਰਦੀ ਹੈ ਜਦੋਂ ਕਿ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਨਾਲ ਪਿੰਡਾਂ ਨੂੰ ਜੋੜਦੀਆਂ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਰਾਹਗੀਰਾਂ ਨੂੰ ਲੰਬੇ ਸਮੇਂ ਤੋਂ ਪੱਥਰਾਂ ’ਤੇ ਲੰਘਣ ਲਈ ਮਜਬੂਰ ਹੋਣਾ ਪੈਦਾ ਹੈ ਅਤੇ ਰੋਜ਼ਾਨਾ ਹਾਦਸੇ ਵਾਪਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਲੋਕਾਂ ਨੂੰ ਰੋਜ਼ਾਨਾ ਝੂਠੇ ਸੁਪਨੇ ਦਿਖਾ ਰਹੇ ਹਨ ਜਦੋਂ ਕਿ ਹਕੀਕਤ ਵਿੱਚ ਕੁਝ ਵੀ ਨਹੀਂ ਕੀਤਾ ਜਾ ਰਿਹਾ।

Advertisement

Advertisement
Advertisement
×