ਰਾਮ ਸਰਨ ਸੂਦ
ਅਮਲੋਹ, 8 ਜੂਨ
ਆਮ ਆਦਮੀ ਪਾਰਟੀ ਹਲਕਾ ਅਮਲੋਹ ਦੇ ਸੀਨੀਅਰ ਆਗੂ ਐਡਵੋਕੇਟ ਗੁਰਿੰਦਰ ਸਿੰਘ ਹਰੀਪੁਰ ਨੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਅੱਜ ਲਿੰਕ ਸੜਕਾਂ ਦੀ ਹਾਲਤ ਤਰਸਯੋਗ ਹੈ, ਜਦਕਿ ਪਾਣੀ ਦੀ ਨਿਕਾਸੀ ਦਾ ਠੀਕ ਪ੍ਰਬੰਧ ਨਾ ਹੋਣ ਕਾਰਨ ਸੜਕਾਂ ਉਪਰ ਪਾਣੀ ਆਉਣ ਕਾਰਨ ਸੜਕਾਂ ਛੱਪੜਾਂ ਦਾ ਰੂਪ ਧਾਰਨ ਕਰ ਰਹੀਆਂ ਹਨ। ਉਹ ਅੱਜ ਪਿੰਡ ਹਰੀਪੁਰ ਤੋਂ ਅਨਾਜ ਮੰਡੀ ਅਮਲੋਹ ਨੂੰ ਜਾਂਦੀ ਸੜਕ ਦੀ ਹਾਲਤ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਸੜਕ ਉਪਰ ਪਾਣੀ ਦੀ ਨਿਕਾਸੀ ਦੀ ਤਰਸਯੋਗ ਹਾਲਤ ਬਣੀ ਹੋਈ ਹੈ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਵੀ ਅਪੀਲ ਕੀਤੀ।