ਪੱਤਰ ਪ੍ਰੇਰਕ
ਚੰਡੀਗੜ੍ਹ, 25 ਫਰਵਰੀ
ਚੰਡੀਗੜ੍ਹ ਵਿੱਚ ਅੱਜ 49 ਵਿਅਕਤੀਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ ਜਦਕਿ 20 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਸ਼ਹਿਰ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 279 ਹੋ ਗਈ ਹੈ। ਰੈਪਿਡ ਅਤੇ ਆਰ.ਟੀ.-ਪੀ.ਸੀ.ਆਰ. ਵਿਧੀਆਂ ਰਾਹੀਂ ਕੀਤੇ ਟੈਸਟਾਂ ਦੌਰਾਨ ਅੱਜ ਆਏ ਨਵੇਂ ਕਰੋਨਾ ਮਰੀਜ਼ ਸੈਕਟਰ 3, 7, 10, 15, 18, 19, 20, 21, 23, 26, 27, 33, 35, 37, 40, 44, 46, 38 ਵੈਸਟ, ਦੜੂਆ, ਧਨਾਸ, ਹੱਲੋਮਾਜਰਾ, ਖੁੱਡਾ ਲਹੌਰਾ, ਮਨੀਮਾਜਰਾ, ਸਾਰੰਗਪੁਰ ਦੇ ਵਸਨੀਕ ਹਨ।
ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋਈ ਹੈ ਅਤੇ 16 ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਇਸ ਗੱਲ ਦੀ ਪੁਸ਼ਟੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ।
ਫਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਕਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ 37 ਹੋ ਗਈ ਹੈ ਜਦੋਂਕਿ ਹੁਣ ਤੱਕ 113 ਵਿਅਕਤੀਆਂ ਦੀ ਕਰੋਨਾ ਮਹਾਂਮਾਰੀ ਨਾਲ ਜਾਨ ਜਾ ਚੁੱਕੀ ਹੈੈ।