ਨਿਗਮ ਨੇ ਚਾਰ ਥਾਵਾਂ ਤੋਂ ਮੋਬਾਈਲ ਟਾਵਰ ਹਟਾਏ

ਨਿਗਮ ਨੇ ਚਾਰ ਥਾਵਾਂ ਤੋਂ ਮੋਬਾਈਲ ਟਾਵਰ ਹਟਾਏ

ਸੈਕਟਰ-28 ’ਚੋਂ ਮੋਬਾਈਲ ਟਾਵਰ ਹਟਾਉਂਦੇ ਹੋਏ ਨਿਗਮ ਮੁਲਾਜ਼ਮ। -ਫੋਟੋ: ਨਿਤਿਨ ਮਿੱਤਲ

ਮੁਕੇਸ਼ ਕੁਮਾਰ
ਚੰਡੀਗੜ੍ਹ, 2 ਅਗਸਤ

ਚੰਡੀਗੜ੍ਹ ਨਗਰ ਨਿਗਮ ਨੇ ਸ਼ਹਿਰ ਵਿੱਚ ਬਿਨਾਂ ਮਨਜੂਰੀ ਲੱਗੇ ਮੋਬਾਈਲ ਟਾਵਰਾਂ ਨੂੰ ਹਟਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਨਿੱਜੀ ਕੰਪਨੀ ਵਲੋਂ ਅਣਅਧਿਕਾਰਤ ਤੌਰ ’ਤੇ ਲਗਾਏ ਗਏ ਚਾਰ ਟਾਵਰਾਂ ਨੂੰ ਅੱਜ ਹਟਾ ਦਿੱਤਾ ਗਿਆ। ਇਨ੍ਹਾਂ ਟਾਵਰਾਂ ਨੂੰ ਹਟਾਉਣ ਲਈ ਨਗਰ ਨਿਗਮ ਨੇ ਕੰਪਨੀ ਨੂੰ ਬਕਾਇਦਾ ਨੋਟਿਸ ਜਾਰੀ ਕੀਤਾ ਸੀ। ਪਰ ਨਿਗਮ ਵਲੋਂ ਦਿੱਤੀ ਗਈ ਚਿਤਾਵਨੀ ਨੂੰ ਅਣਗੌਲਿਆਂ ਕਰਨ ’ਤੇ ਨਿਗਮ ਨੇ ਅੱਜ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਨਗਰ ਨਿਗਮ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਇੱਕ ਨਿੱਜੀ ਕੰਪਨੀ ਨੇ ਇਥੇ ਸਨਅਤੀ ਖੇਤਰ ਵਿੱਚ ਦੋ, ਸੈਕਟਰ-28 ਤੇ ਪਿੰਡ ਕਿਸ਼ਨਗੜ੍ਹ ਵਿੱਚ ਇੱਕ ਇੱਕ ਮੋਬਾਈਲ ਟਾਵਰ ਲਗਾਏ ਹੋਏ ਸਨ। ਇਨ੍ਹਾਂ ਟਾਵਰਾਂ ਨੂੰ ਲਗਾਉਣ ਲਈ ਕੰਪਨੀ ਨੇ ਨਗਰ ਨਿਗਮ ਤੋਂ ਲੋੜੀਂਦੀ ਮਨਜ਼ੂਰੀ ਨਹੀਂ ਲਈ ਸੀ ਤੇ ਹੋਰ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ। ਇਨ੍ਹਾਂ ਟਾਵਰਾਂ ਨੂੰ ਹਟਾਉਣ ਦਾ ਖਰਚਾ ਵੀ ਕੰਪਨੀ ਕੋਲੋਂ ਵਸੂਲਿਆ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਸ਼ਹਿਰ

View All