ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 9 ਜੂਨ
ਨਗਰ ਕੌਂਸਲ ਵੱਲੋਂ ਅੱਜ ਭਬਾਤ ਖੇਤਰ ਵਿੱਚ ਦੋ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਉਥੇ ਉਸਾਰੀਆਂ ਨੂੰ ਤੋੜ ਦਿੱਤਾ ਗਿਆ, ਜਦਕਿ ਸੜਕਾਂ, ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ। ਜਾਣਕਾਰੀ ਦਿੰਦਿਆਂ ਕੌਂਸਲ ਦੇ ਐੱਮ.ਈ. ਮੁਕੇਸ਼ ਰਾਏ ਨੇ ਦੱਸਿਆ ਕਿ ਭਬਾਤ ਖੇਤਰ ਵਿੱਚ ਕੁਝ ਲੋਕਾਂ ਵੱਲੋਂ ਬਿਨਾਂ ਮਨਜ਼ੂਰੀ ਦੇ ਕਾਲੋਨੀ ਕੱਟ ਦਿੱਤੀਆਂ ਸਨ, ਜਿਨ੍ਹਾਂ ਖ਼ਿਲਾਫ਼ ਅੱਜ ਕਾਰਵਾਈ ਕੀਤੀ ਗਈ। ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਲਗਾਤਾਰ ਨਾਜਾਇਜ਼ ਕਾਲੋਨੀਆਂ ਕੱਟੀਆਂ ਜਾ ਰਹੀਆਂ ਹਨ। ਇਸ ਸਬੰਧੀ ਸ਼ਿਕਾਇਤ ਕਰਨ ਦੇ ਬਾਵਜੂਦ ਕੌਂਸਲ ਅਧਿਕਾਰੀ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।