ਦੇਸ਼ ਨੂੰ ਨਰਸਿਮਾ ਵਰਗੇ ਨੇਤਾਵਾਂ ਦੀ ਲੋੜ: ਸ਼ਾਂਡਿਲਿਆ
ਪੱਤਰ ਪ੍ਰੇਰਕ ਅੰਬਾਲਾ, 28 ਜੂਨ ਐਂਟੀ ਟੈਰੇਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਤੇ ਵਿਸ਼ਵ ਹਿੰਦੂ ਤਖ਼ਤ ਦੇ ਮੁਖੀ ਵੀਰੇਸ਼ ਸ਼ਾਂਡਿਲਿਆ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮਾ ਰਾਓ ਦੀ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ...
Advertisement
ਪੱਤਰ ਪ੍ਰੇਰਕ
ਅੰਬਾਲਾ, 28 ਜੂਨ
Advertisement
ਐਂਟੀ ਟੈਰੇਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਤੇ ਵਿਸ਼ਵ ਹਿੰਦੂ ਤਖ਼ਤ ਦੇ ਮੁਖੀ ਵੀਰੇਸ਼ ਸ਼ਾਂਡਿਲਿਆ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮਾ ਰਾਓ ਦੀ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਦੇਸ਼ ਦੀ ਰਾਜਨੀਤੀ ਨੂੰ ਨਰਸਿਮਾ ਰਾਓ ਵਰਗੇ ਗਿਆਨਵਾਨ ਆਗੂਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਰਸਿਮਾ ਰਾਓ 17 ਭਾਸ਼ਾਵਾਂ ਦੇ ਗਿਆਤਾ ਸਨ ਤੇ ਉਨ੍ਹਾਂ ਦੀ ਵਿਦੇਸ਼ ਨੀਤੀ ਕਾਰਨ ਵਿਦੇਸ਼ਾਂ ਵਿੱਚ ਭਾਰਤ ਦੀ ਗੂੰਜ ਸੁਣਾਈ ਦਿੰਦੀ ਸੀ। ਉਨ੍ਹਾਂ ਕਿਹਾ ਕਿ ਪੀ.ਵੀ. ਨਰਸਿਮਾ ਰਾਓ ਸਿਰਫ਼ ਪ੍ਰਧਾਨ ਮੰਤਰੀ ਨਹੀਂ ਸਨ, ਸਗੋਂ ਇੱਕ ਸੋਚ ਸਨ। ਸ੍ਰੀ ਸ਼ਾਂਡਿਲਿਆ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਵਾਰ ਨਰਸਿਮਾ ਰਾਓ ਨਾਲ ਮਿਲਣ ਅਤੇ ਗੱਲਬਾਤ ਕਰਨ ਦਾ ਮੌਕਾ ਮਿਲਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਸ਼੍ਰੀ ਰਾਓ ਨੂੰ ਅੱਤਵਾਦ ਦੇ ਖ਼ਿਲਾਫ਼ ਅੰਦੋਲਨ ਚਲਾਉਣ ਬਾਰੇ ਦੱਸਿਆ, ਤਾਂ ਰਾਓ ਨੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਸੀ।
Advertisement
×