ਸੈਕਟਰ-37 ਵਿੱਚੋਂ ਸਬਜ਼ੀ ਵੇਚਣ ਵਾਲੇ ਦੀ ਲਾਸ਼ ਬਰਾਮਦ
ਟ੍ਰਬਿਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਜੁਲਾਈ ਇੱਥੋਂ ਦੇ ਸੈਕਟਰ-37 ’ਚ ਸਥਿਤ ਕੌਲਾ ਡਿਪੂ ਨੇੜਿਓਂ ਇਕ ਨੌਜਵਾਨ ਦੀ ਲਾਸ਼ ਦਰੱਖਤ ’ਤੇ ਲਟਕਦੀ ਮਿਲੀ ਹੈ। ਪੁਲੀਸ ਨੇ ਸੂਚਨਾ ਮਿਲਦਿਆਂ ਹੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਟਰਮ ਲਈ ਸੈਕਟਰ-16 ਦੇ ਹਸਪਤਾਲ ਭੇਜ...
Advertisement
ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੁਲਾਈ
Advertisement
ਇੱਥੋਂ ਦੇ ਸੈਕਟਰ-37 ’ਚ ਸਥਿਤ ਕੌਲਾ ਡਿਪੂ ਨੇੜਿਓਂ ਇਕ ਨੌਜਵਾਨ ਦੀ ਲਾਸ਼ ਦਰੱਖਤ ’ਤੇ ਲਟਕਦੀ ਮਿਲੀ ਹੈ। ਪੁਲੀਸ ਨੇ ਸੂਚਨਾ ਮਿਲਦਿਆਂ ਹੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਟਰਮ ਲਈ ਸੈਕਟਰ-16 ਦੇ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ 30 ਸਾਲਾਂ ਵਿਕਾਸ ਵਜੋਂ ਹੋਈ ਹੈ, ਜੋ ਕਿ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਇਕ ਰਾਹਗੀਰ ਨੇ ਲਾਸ਼ ਦਰੱਖਤ ’ਤੇ ਲਾਸ਼ ਲਟਕਣ ਬਾਰੇ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਅਨੁਸਾਰ ਮੁੱਢਲੀ ਜਾਂਚ ਵਿੱਚ ਘਟਨਾ ਵਾਲੀ ਥਾਂ ਤੋਂ ਕੋਈ ਖੁਦਕੁਸ਼ੀ ਪੱਤਰ ਨਹੀਂ ਮਿਲਿਆ। ਜਾਣਕਾਰੀ ਅਨੁਸਾਰ ਵਿਕਾਸ ਇਕ ਹਫ਼ਤਾ ਪਹਿਲਾਂ ਹੀ ਉੱਤਰ ਪ੍ਰਦੇਸ਼ ਤੋਂ ਵਾਪਸ ਆਇਆ ਸੀ। ਚੰਡੀਗੜ੍ਹ ਪੁਲੀਸ ਨੇ ਵਿਕਾਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement