ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 23 ਅਪਰੈਲ
ਇੱਥੋਂ ਨੇੜਲੇ ਪਿੰਡ ਸੇਖਪੁਰਾ ਕਲਾਂ ਵਿੱਚ ਰਹਿੰਦੇ ਪਰਵਾਸੀ ਪਰਿਵਾਰ ਦੇ ਦੋ ਸਾਲਾ ਬੱਚੇ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਪਿੰਡ ਸੇਖਪੁਰਾ ਕਲਾਂ ਵਿੱਚ ਰਹਿੰਦੇ ਸੁਦਣ ਬਿੰਦ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਭੱਠੇ ’ਤੇ ਦਿਹਾੜੀ ਕਰਦੇ ਹਨ। ਉਸ ਨੇ ਦੱਸਿਆ ਕਿ ਉਸ ਦਾ ਦੋ ਸਾਲਾ ਲੜਕਾ ਗੌਤਮ ਅਚਾਨਕ ਖੇਡਦਾ ਹੋਇਆ ਬੇਹੋਸ਼ ਹੋ ਕੇ ਧਰਤੀ ’ਤੇ ਡਿੱਗ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਮਗਰੋਂ ਸਚਾਈ ਸਾਹਮਣੇ ਆਵੇਗੀ।