ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ

ਸੰਤ ਭੈਰੋਂ ਮਾਜਰਾ ਦੇ ਕੰਮਾਂ ਨੂੰ ਭੁਲਾਇਆ ਨਹੀਂ ਜਾ ਸਕਦਾ: ਬਾਬਾ ਕੁਲਜੀਤ ਸਿੰਘ

ਪੱਤਰ ਪੇ੍ਰਕ ਮੁੱਲਾਂਪੁਰ ਗਰੀਬਦਾਸ, 20 ਨਵੰਬਰ ਸੰਤ ਕਰਤਾਰ ਸਿੰਘ ਭੈਰੋਂਮਾਜਰਾ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਪਿੰਡ ਸਿੱਸਵਾਂ ਵਿਖੇ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸੰਤ ਕੁਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਸਬੰਧੀ ਭਾਈ ਅਮਰਜੀਤ ਸਿੰੰਘ ਨੇ...
ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਬਾਬਾ ਕੁਲਜੀਤ ਸਿੰਘ। -ਫੋਟੋ: ਚੰਨੀ

ਪੱਤਰ ਪੇ੍ਰਕ

ਮੁੱਲਾਂਪੁਰ ਗਰੀਬਦਾਸ, 20 ਨਵੰਬਰ

ਸੰਤ ਕਰਤਾਰ ਸਿੰਘ ਭੈਰੋਂਮਾਜਰਾ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਪਿੰਡ ਸਿੱਸਵਾਂ ਵਿਖੇ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸੰਤ ਕੁਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।

ਇਸ ਸਬੰਧੀ ਭਾਈ ਅਮਰਜੀਤ ਸਿੰੰਘ ਨੇ ਦੱਸਿਆ ਕਿ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਪੜੌਲ ਦੇ ਹੈੱਡ ਗ੍ਰੰਥੀ ਭਾਈ ਗੁਰਮੀਤ ਸਿੰਘ ਨੇ ਸ਼ਬਦ ਕੀਰਤਨ ਨਾਲ ਸ਼ੁਰੂਆਤ ਕੀਤੀ। ਇਸੇ ਦੌਰਾਨ ਬਾਬਾ ਨਛੱਤਰ ਸਿੰਘ ਝਾਮਪੁਰ, ਭਾਈ ਗੁਰਪ੍ਰੀਤ ਸਿੰਘ ਚੰਡੀਗੜ੍ਹ, ਬਾਬਾ ਅਵਤਾਰ ਸਿੰਘ ਧੂਲਕੋਟ, ਗਿਆਨੀ ਸਾਹਿਬ ਸਿੰਘ ਮਾਰਕੰਡਾ, ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਕਵੀਸ਼ਰ ਗੁਰਕੀਰਤ ਸਿੰਘ ਐੱਮਏ, ਇੰਟਰਨੈਸ਼ਨਲ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਤੇ ਸ਼ਮਸ਼ੇਰ ਸਿੰਘ ਖੇੜੀ ਦੇ ਜਥੇ ਨੇ ਸਿੰਘਾਂ ਸੂਰਮਿਆਂ ਦੀਆਂ ਵਾਰਾਂ ਜੋਸ਼ੀਲੇ ਅੰਦਾਜ਼ ਵਿੱਚ ਸੰਗਤ ਨੂੰ ਸਣਾਈਆਂ।

ਮੁੱਖ ਪ੍ਰਬੰਧਕ ਬਾਬਾ ਕੁਲਜੀਤ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੰਤ ਕਰਤਾਰ ਸਿੰਘ ਭੈਰੋਂਮਾਜਰਾ ਵਾਲਿਆਂ ਵੱਲੋਂ ਕੀਤੇ ਗਏ ਪਰਉਪਕਾਰੀ ਕਾਰਜਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਹੋਇਆ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈੈਨ ਡਾ. ਐੱਸ.ਐੱਸ. ਆਹਲੂਵਾਲੀਆ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਹਰਸੁੱਖਇੰਦਰ ਸਿੰਘ ਬੱਬੀ ਬਾਦਲ, ਮਾਸਟਰ ਜਗਦੇਵ ਸਿੰਘ ਮਲੋਆ ਅਤੇ ਐੱਸਜੀਪੀਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਆਦਿ ਵਿਸ਼ੇਸ਼ ਮਹਿਮਾਨਾਂ ਵਿੱਚ ਹਾਜ਼ਰ ਸਨ।