DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਫ਼ਦ ਨੇ Health Minister ਨਾਲ ਮੁਲਾਕਾਤ ਕੀਤੀ

ਏਡਜ਼ ਸਬੰਧੀ ਜਾਗਰੂਕਤਾ ਫੈਲਾਉਣ ’ਤੇ ਜ਼ੋਰ

  • fb
  • twitter
  • whatsapp
  • whatsapp
featured-img featured-img
ਸਿਹਤ ਮੰਤਰੀ ਬਲਬੀਰ ਸਿੰਘ ਨੂੰ ਮੰਗ ਪੱਤਰ ਦਿੰਦਾ ਹੋਇਆ ਵਫ਼ਦ।
Advertisement

ਸੋਸ਼ਲ ਮੀਡੀਆ ‘ਤੇ ਪੰਜਾਬ ਵਿੱਚ ਏਡਜ਼ ਸਬੰਧੀ ਕੇਸਾਂ ਬਾਰੇ ਚੱਲ ਰਹੀਆਂ ਖਬਰਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮਾਜ ਸੇਵੀ ਪਰਮਦੀਪ ਸਿੰਘ ਭਬਾਤ ਸਟੇਟ ਐਵਾਰਡੀ ਦੀ ਅਗਵਾਈ ਹੇਠ ਵਫਦ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਵੀ ਮੌਜੂਦ ਸਨ। ਵਫ਼ਦ ਵਿੱਚ ਜਸਪ੍ਰੀਤ ਸਿੰਘ ਰੰਧਾਵਾ, ਗੁਰਿੰਦਰ ਸਿੰਘ ਬੈਦਵਾਣ ਵੀ ਸਨ।

ਸ੍ਰੀ ਭਬਾਤ ਨੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਸੋਸ਼ਲ ਮੀਡੀਆ ਉੱਤੇ ਏਡਜ਼ ਬਾਰੇ ਕਾਫੀ ਗੁੰਮਰਾਹਕੁਨ ਖ਼ਬਰਾਂ ਵੇਖਣ ਅਤੇ ਸੁਣਨ ਨੂੰ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬਣਾਈ ਗਈ ਏਡਜ਼ ਜਾਗਰੂਕਤਾ ਕਮੇਟੀ ਨੂੰ ਲਾਮਬੰਦ ਕਰਨ ਦੀ ਲੋੜ ਹੈ। ਉਨ੍ਹਾਂ ਸਿਹਤ ਮੰਤਰੀ ਅਤੇ ਮੁੱਖ ਸਕੱਤਰ ਸਿਹਤ ਨੂੰ ਇਸ ਕਾਰਜ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਅਤੇ ਆਉਣ ਵਾਲੇ ਦਿਨਾਂ ਵਿੱਚ ਜਾਗਰੂਕਤਾ ਕੈਂਪ ਅਤੇ ਰੈਲੀਆਂ ਕੱਢਣ ਦਾ ਵਿਸ਼ਵਾਸ ਦਿਵਾਇਆ। ਸਿਹਤ ਮੰਤਰੀ ਵੱਲੋਂ ਮੌਕੇ ‘ਤੇ ਹਾਜ਼ਰ ਮੁੱਖ ਸਕੱਤਰ ਨੂੰ ਇਸ ਸਬੰਧੀ ਢੁੱਕਵੀਂ ਕਾਰਵਾਈ ਕਰਨ ਲਈ ਕਿਹਾ ਗਿਆ। ਇਸ ਮੌਕੇ ਨਿਜੀ ਸਕੱਤਰ ਮਲਕੀਤ ਸਿੰਘ ਔਜਲਾ ਵੀ ਮੌਜੂਦ ਸਨ।

Advertisement

Advertisement
Advertisement
×