ਨਸ਼ੇ ਵਿੱਚ ਟੱਲੀ ਚਾਲਕ ਨੇ ਫਲ ਦੀਆਂ ਰੇਹੜੀਆਂ ’ਤੇ ਕਾਰ ਚੜ੍ਹਾਈ

ਨਸ਼ੇ ਵਿੱਚ ਟੱਲੀ ਚਾਲਕ ਨੇ ਫਲ ਦੀਆਂ ਰੇਹੜੀਆਂ ’ਤੇ ਕਾਰ ਚੜ੍ਹਾਈ

ਹਾਦਸੇ ਦੌਰਾਨ ਜ਼ਖ਼ਮੀ ਹੋਏ ਇਕ ਫਲ ਵਿਕਰੇਤਾ ਦੀ ਤਸਵੀਰ।

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 9 ਅਗਸਤ

ਮੁਹਾਲੀ ਏਅਰਪੋਰਟ ਸੜਕ ’ਤੇ ਫੈਕਟਰੀ ਏਰੀਆ ਨਜ਼ਦੀਕ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਫਲ ਵਿਕਰੇਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਧਰਮਿੰਦਰ (35) ਤੇ ਰਾਮ ਬਾਬੂ (35) ਅਤੇ ਓਮਵੀਰ (50) ਵਜੋਂ ਹੋਈ ਹੈ। ਬਲੌਂਗੀ ਪੁਲੀਸ ਦੇ ਕਰਮਚਾਰੀਆਂ ਇਨ੍ਹਾਂ ਤਿੰਨਾਂ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੋਂ ਡਾਕਟਰਾਂ ਨੇ ਰਾਮ ਬਾਬੂ ਅਤੇ ਓਮਵੀਰ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਸੈਕਟਰ-32 ਦੇ ਜਨਰਲ ਹਸਪਤਾਲ ਭੇਜ ਦਿੱਤਾ। ਉੱਥੋਂ ਓਮਵੀਰ ਨੂੰ ਪੀਜੀਆਈ ਰੈਫਰ ਕਰ ਦਿੱਤਾ। ਇਨ੍ਹਾਂ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਧਰਮਿੰਦਰ, ਰਾਮ ਬਾਬੂ ਅਤੇ ਓਮਵੀਰ ਸ਼ਨਿਚਰਵਾਰ ਦੇਰ ਰਾਤਮੁਹਾਲੀ ਏਅਰਪੋਰਟ ਸੜਕ ਤੋਂ ਰੇਹੜੀਆਂ ਲੈ ਕੇ ਆਪੋ ਆਪਣੇ ਘਰ ਬਰਿਆਲੀ ਪਿੰਡ ਜਾ ਰਹੇ ਸੀ ਕਿ ਪਿੱਛੋਂ ਤੇਜ਼ ਰਫ਼ਤਾਰ ਸੈਂਟਰੋ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ। ਪੁਲੀਸ ਅਨੁਸਾਰ ਕਾਰ ਦਾ ਚਾਲਕ ਸ਼ਰਾਬ ਦੇ ਨਸ਼ੇ ਵਿੱਚ ਟੱਲੀ ਸੀ। ਟੱਕਰ ਤੋਂ ਬਾਅਦ ਕਾਰ ਫਰੂਟ ਵਿਕਰੇਤਾਵਾਂ ਕਾਫੀ ਦੂਰ ਤੱਕ ਧੂਹ ਕੇ ਲੈ ਕੇ ਗਈ। ਹਾਲਾਂਕਿ ਕਾਰ ਚਾਲਕ ਨੇ ਰਾਤ ਦੇ ਹਨੇਰੇ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਰਾਹਗੀਰਾਂ ਨੇ ਉਨ੍ਹਾਂ ਨੂੰ ਕੁਝ ਹੀ ਦੂਰੀ ’ਤੇ ਰੋਕ ਕੇ ਕਾਬੂ ਕਰ ਲਿਆ ਅਤੇ ਪੁਲੀਸ ਨੂੰ ਇਤਲਾਹ ਦਿੱਤੀ ਗਈ। ਸੂਚਨਾ ਮਿਲਣ ’ਤੇ ਪੁਲੀਸ ਨੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਜ਼ਖ਼ਮੀਆਂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਕਾਰ ਚਾਲਕ ਸ਼ਿਵ ਚਰਨ ਵਾਸੀ ਰੋਹਤਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਸ਼ਹਿਰ

View All