ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਪ੍ਰਸ਼ਾਸਨ ਦਾ ਪੁਤਲਾ ਫੂਕਿਆ : The Tribune India

ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਸੈਕਟਰ 37 ਸਥਿਤ ਦਫਤਰ ਅੱਗੇ ਪ੍ਰਸ਼ਾਸਨ ਦਾ ਪੁਤਲਾ ਫੂਕਦੇ ਹੋਏ ਮੁਲਾਜ਼ਮ।

ਕੁਲਦੀਪ ਸਿੰਘ

ਚੰਡੀਗੜ੍ਹ, 31 ਜਨਵਰੀ

ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਐੱਮ.ਸੀ. ਐਂਪਲਾਈਜ਼ ਐਂਡ ਵਰਕਰਜ਼ ਯੂ.ਟੀ. ਚੰਡੀਗੜ੍ਹ ਦੇ ਸੱਦੇ ’ਤੇ ਵਾਟਰ ਸਪਲਾਈ ਵਰਕਸ ਯੂਨੀਅਨ ਵੱਲੋਂ ਬਰਾਬਰ ਕੰਮ ਲਈ ਬਰਾਬਰ ਤਨਖਾਹ ਦੀ ਮੰਗ ਲਈ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਗਿਆ। ਦੱਸਣਯੋਗ ਹੈ ਕਿ ਕੋਆਰਡੀਨੇਸ਼ਨ ਕਮੇਟੀ ਦੀ 7 ਜਨਵਰੀ ਨੂੰ ਹੋਈ ਲੀਡਰਸ਼ਿਪ ਕਨਵੈਨਸ਼ਨ ਦੇ ਫੈਸਲੇ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਾਰੇ ਵਿਭਾਗਾਂ ਵਿੱਚ ‘ਬਰਾਬਰ ਕੰਮ-ਬਰਾਬਰ ਤਨਖਾਹ’ ਦੀ ਮੰਗ ਲਈ 17 ਜਨਵਰੀ ਤੋਂ ਰੋਸ ਪ੍ਰਦਰਸ਼ਨ ਚੱਲ ਰਹੇ ਹਨ ਜਿਸ ਨੂੰ ਮੁੱਖ ਰੱਖਦਿਆਂ ਅੱਜ ਨਗਰ ਨਿਗਮ ਦੇ ਵਾਟਰ ਸਪਲਾਈ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਨੇ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਯੂਨੀਅਨ ਦੇ ਪ੍ਰਧਾਨ ਰਜਿੰਦਰ ਕੁਮਾਰ, ਜਨਰਲ ਸਕੱਤਰ ਜਗਮੋਹਨ ਸਿੰਘ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਆਊਟ ਸੋਰਸਡ ਵਰਕਰਾਂ ਦੇ ਲਈ ਸੁਰੱਖਿਅਤ ਪਾਲਿਸੀ ਬਣਾਈ ਜਾਵੇ ਅਤੇ ਬਰਾਬਰ ਕੰਮ ਦੇ ਲਈ ਬਰਾਬਰ ਤਨਖਾਹ ਸਿਸਟਮ ਲਾਗੂ ਕੀਤਾ ਜਾਵੇ। ਨਗਰ ਨਿਗਮ ਵਿੱਚ ਕੰਮ ਕਰ ਰਹੇ ਡੇਲੀਵੇਜ਼ ਅਤੇ ਵਰਕਚਾਰਜ ਵਰਕਰਾਂ ਨੂੰ 1 ਜਨਵਰੀ 2016 ਤੋਂ 6ਵੇਂ ਤਨਖਾਹ ਕਮਿਸ਼ਨ ਦਾ ਪੂਰਾ ਲਾਭ ਦਿੱਤਾ ਜਾਵੇ। ਇਸ ਮੌਕੇ ਵਾਟਰ ਸਪਲਾਈ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਕੁਮਾਰ, ਜਨਰਲ ਸਕੱਤਰ ਜਗਮੋਹਨ ਸਿੰਘ, ਪੈਟਰਨ ਸੁਰਿੰਦਰ ਕੁਮਾਰ, ਰਣਜੀਤ ਸਿੰਘ, ਸੁਖਦੇਵ ਸਿੰਘ, ਚੇਅਰਮੈਨ ਬਜਰੰਗੀ, ਰਘਬੀਰ ਸਿੰਘ, ਮੀਤ ਪ੍ਰਧਾਨ ਨਿਰਮਲ ਸਿੰਘ, ਇਲੈਕਟ੍ਰੀਕਲ ਵਰਕਮੈਨ ਯੂਨੀਅਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ, ਚਰਨਜੀਤ ਸਿੰਘ ਅਤੇ ਰਵੀ ਕੁਮਾਰ ਨੇ ਵੀ ਸੰਬੋਧਨ ਕੀਤਾ। ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਅਨਿਲ ਕੁਮਾਰ, ਖਜ਼ਾਨਚੀ ਕਿਸ਼ੋਰੀ ਲਾਲ ਨੇ ਦੱਸਿਆ ਕਿ ਅਗਲਾ ਪ੍ਰਦਰਸ਼ਨ 3 ਫਰਵਰੀ ਨੂੰ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All