ਪੱਤਰ ਪ੍ਰੇਰਕ
ਪੰਚਕੂਲਾ, 21 ਫਰਵਰੀ
ਪੰਚਕੂਲਾ ਪ੍ਰਸ਼ਾਸਨ ਕੋਵਿਡ-19 ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇਵੇਗਾ। ਇਸ ਲਈ ਅੰਤੋਦਯਾ ਸਰਲ ਪੋਰਟਲ ਉੱਤੇ ਆਨਲਾਈਨ ਅਰਜ਼ੀ ਦੇਣੀ ਹੋਵੇਗੀ। ਪੰਚਕੂਲਾ ਦੇ ਡਿਪਟੀ ਕਮਿਸ਼ਨਰ ਮਹਾਵੀਰ ਕੌਸ਼ਿਕ ਨੇ ਦੱਸਿਆ ਕਿ ਇਸ ਲਈ ਪਰਿਵਾਰ ਦਾ ਪਹਿਚਾਣ ਪੱਤਰ ਜ਼ਰੂਰੀ ਹੋਵੇਗਾ ਜਦਕਿ ਮੌਤ ਦਾ ਸਰਟੀਫਿਕੇਟ ਲਗਾਉਣਾ ਵੀ ਜ਼ਰੂਰੀ ਹੋਵੇਗਾ ਅਤੇ ਇਹ ਰਾਸ਼ੀ 30 ਦਿਨਾਂ ਦੇ ਅੰਦਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਲਈ ਅਰਜ਼ੀ ਦੇਣ ਵਾਲੇ ਵਿਅਕਤੀ ਦੇ ਬੈਂਕ ਖਾਤੇ ਵਿੱਚ ਸਹਾਇਤਾ ਦੇ ਪੈਸੇ ਪਾਏ ਜਾਣਗੇ।