ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮਾਂ ਦੀਆਂ ਪਹਿਲੇ ਹੀ ਦਿਨ ਉੱਡੀਆਂ ਧੱਜੀਆਂ

ਸੈਕਟਰ-26 ਦੀ ਸਬਜ਼ੀ ਮੰਡੀ ਸਣੇ ਸਾਰੀਆਂ ਮੰਡੀਆਂ ’ਚ ਵਿਕਰੇਤਾਵਾਂ ਨੇ ਸ਼ਰੇਆਮ ਕੀਤੀ ਪਾਬੰਦੀਸ਼ੁਦਾ ਲਿਫਾਫਿਆਂ ਦੀ ਵਰਤੋਂ

ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮਾਂ ਦੀਆਂ ਪਹਿਲੇ ਹੀ ਦਿਨ ਉੱਡੀਆਂ ਧੱਜੀਆਂ

ਚੰਡੀਗੜ੍ਹ ਵਿੱਚ ਸੈਕਟਰ-26 ਸਥਿਤ ਸਬਜ਼ੀ ਮੰਡੀ ’ਚ ਇਕ ਰੇਹੜੀ ’ਤੇ ਪਲਾਸਟਿਕ ਦੇ ਲਿਫਾਫਿਆਂ ’ਚ ਸਾਮਾਨ ਲੈਂਦੇ ਹੋਏ ਲੋਕ। -ਫੋਟੋ: ਪ੍ਰਦੀਪ ਤਿਵਾੜੀ

ਮੁਕੇਸ਼ ਕੁਮਾਰ
ਚੰਡੀਗੜ੍ਹ, 1 ਜੁਲਾਈ

ਕੇਂਦਰ ਸਰਕਾਰ ਵੱਲੋਂ ਅੱਜ ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤਾਂ ’ਤੇ ਮੁਕੰਮਲ ਤੋਰ ’ਤੇ ਪਾਬੰਦੀ ਲਗਾਏ ਜਾਣ ਸਬੰਧੀ ਹੁਕਮਾਂ ਦੀ ਅੱਜ ਚੰਡੀਗੜ੍ਹ ਵਿੱਚ ਪਹਿਲੀ ਹੀ ਦਿਨ ਸ਼ਰੇਆਮ ਧੱਜੀਆਂ ਉੱਡਦੀਆਂ ਦੇਖੀਆਂ ਗਈਆਂ।

ਇਨ੍ਹਾਂ ਹੁਕਮਾਂ ਨੂੰ ਲੈ ਕੇ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਬਾਕਾਇਦਾ ਸ਼ਹਿਰ ਵਾਸੀਆਂ ਅਤੇ ਇੱਥੋਂ ਦੇ ਦੁਕਾਨਦਾਰਾਂ ਲਈ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ ਸਨ। ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਪ੍ਰੇਰਿਆ ਗਿਆ ਸੀ। ਨਿਗਮ ਵੱਲੋਂ ਪਾਬੰਦੀਸ਼ੁਦਾ ਪਲਾਸਟਿਕ ਦੀਆਂ ਵਸਤਾਂ ਇਸਤੇਮਾਲ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਸੀ ਪਰ ਇਸ ਸਭ ਦੇ ਬਾਵਜੂਦ ਅੱਜ ਤੋਂ ਲਾਗੂ ਹੋਏ ਪਾਬੰਦੀ ਸਬੰਧੀ ਹੁਕਮਾਂ ਦੇ ਪਹਿਲੇ ਦਿਨ ਹੀ ਇੱਥੋਂ ਦੀਆਂ ਸਬਜ਼ੀ ਮੰਡੀਆਂ ਸਮੇਤ ਹੋਰ ਮਾਰਕੀਟਾਂ ਵਿੱਚ ਪਾਬੰਦੀਸ਼ੁਦਾ ਲਿਫਾਫਿਆਂ ਦਾ ਧੜੱਲੇ ਨਾਲ ਇਸਤੇਮਾਲ ਹੁੰਦਾ ਦੇਖਿਆ ਗਿਆ। ਇਥੋਂ ਦੀ ਸਭ ਤੋਂ ਵੱਡੀ ਸੈਕਟਰ-26 ਸਥਿਤ ਸਬਜ਼ੀ ਤੇ ਫਲ ਮੰਡੀ ਵਿੱਚ ਵਿਕਰੇਤਾਵਾਂ ਵੱਲੋਂ ਸਰਕਾਰ ਦੇ ਆਦੇਸ਼ਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਪਲਾਸਟਿਕ ਦੇ ਲਿਫਾਫਿਆਂ ’ਚ ਹੀ ਸੌਦਾ ਵੇਚਿਆ ਗਿਆ। ਇਸ ਦੇ ਨਾਲ ਹੀ ਸ਼ਹਿਰ ਵਿੱਚ ਲੱਗਣ ਵਾਲੀਆਂ ਹੋਰ ਸਬਜ਼ੀ ਮੰਡੀਆਂ ਵਿੱਚ ਵੀ ਇਹੋ ਹਾਲ ਸੀ। ਇਨ੍ਹਾਂ ਮੰਡੀਆਂ ਵਿੱਚ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਬਿਨਾ ਕਿਸੇ ਡਰ ਤੋਂ ਪਲਾਸਟਿਕ ਦੇ ਪਾਬੰਦੀਸ਼ੁਦਾ ਲਿਫਾਫਿਆਂ ਦੀ ਵਰਤੋਂ ਕੀਤੀ ਗਈ।

ਐੱਸ.ਏ.ਐੱਸ. ਨਗਰ (ਮੁਹਾਲੀ)(ਦਰਸ਼ਨ ਸਿੰਘ ਸੋਢੀ): ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤਾਂ (ਪੌਲੀਥੀਨ) ਦੀ ਵਰਤੋਂ ’ਤੇ ਪੂਰਨ ਪਾਬੰਦੀ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਐੱਸਡੀਐੱਮ ਹਰਬੰਸ ਸਿੰਘ ਦੀ ਅਗਵਾਈ ਹੇਠ ਗਠਿਤ ਟੀਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਫੇਜ਼-3ਬੀ2 ਦੀ ਮਾਰਕੀਟ ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਟੀਮ ਨੇ ਪਲਾਸਟਿਕ ਦੇ ਕੈਰੀਬੈਗ ਦੀ ਵਰਤੋਂ ਕਰਨ ਵਾਲੇ ਕਈ ਦੁਕਾਨਦਾਰਾਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਅਤੇ ਵਪਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ। ਟੀਮ ਨੇ ਪਲਾਸਟਿਕ ਤੋਂ ਬਣੀਆਂ ਵਸਤਾਂ ਦੀ ਵਰਤੋਂ ਬੰਦ ਕਰਨ ਦੀ ਹਦਾਇਤ ਵੀ ਕੀਤੀ। ਐੱਸਡੀਐੱਮ ਹਰਬੰਸ ਸਿੰਘ ਨੇ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤਾਂ ’ਤੇ ਪੂਰਨ ਪਾਬੰਦੀ ਸਬੰਧੀ ਹੁਕਮ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਲਈ ਇਹ ਕਾਰਵਾਈ ਕੀਤੀ ਗਈ ਹੈ।

ਨਿਗਮ ਕਰਮਚਾਰੀਆਂ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਸਹੁੰ ਚੁੱਕੀ

ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਨਗਰ ਨਿਗਮ ਚੰਡੀਗੜ੍ਹ ਦੇ ਕਰਮਚਾਰੀਆਂ ਨੇ ਅੱਜ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤਾਂ ਦੀ ਵਰਤੋਂ ਨਾ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਨਿਗਮ ਦੇ ਸਮੂਹ ਕਰਮਚਾਰੀਆਂ ਨੇ ਵਾਤਾਵਰਣ ਦੇ ਵਿਗਾੜ ਨੂੰ ਰੋਕਣ ਲਈ ਪਲਾਸਟਿਕ ਦੀ ਵਰਤੋਂ ਘਟਾਉਣ, ਆਪਣੇ ਸਾਥੀਆਂ, ਗੁਆਂਢੀਆਂ, ਆਪਣੇ ਪਰਿਵਾਰ ਅਤੇ ਸਮਾਜ ਦੇ ਹਰੇਕ ਵਿਅਕਤੀ ਨੂੰ ਪਲਾਸਟਿਕ ਦੇ ਕੂੜੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦਾ ਵਾਅਦਾ ਵੀ ਕੀਤਾ। ਨਿਗਮ ਕਰਮਚਾਰੀਆਂ ਨੇ ਸਾਰੀਆਂ ਸਿੰਗਲ ਯੂਜ਼ ਪਲਾਸਟਿਕ ਦੀਆਂ ਬੋਤਲਾਂ, ਪਲਾਸਟਿਕ ਦੇ ਥੈਲਿਆਂ ਅਤੇ ਅਜਿਹੇ ਸਾਰੇ ਪਲਾਸਟਿਕ ਉਤਪਾਦਾਂ ਦੀ ਵਰਤੋਂ ਬੰਦ ਕਰਨ ਦੀ ਸਹੁੰ ਚੁੱਕੀ ਜੋ ਕਿ ਜੀਵਤ ਅਤੇ ਨਿਰਜੀਵਾਂ ਲਈ ਨੁਕਸਾਨਦੇਹ ਹਨ। ਉਨ੍ਹਾਂ ਸਟੀਲ ਜਾਂ ਕੱਚ ਦੀਆਂ ਬੋਤਲਾਂ, ਕੱਪੜੇ ਦੇ ਥੈਲਿਆਂ, ਹੋਰ ਵਾਤਾਵਰਣ ਅਨੁਕੂਲ ਉਤਪਾਦਾਂ ਦੀ ਵਰਤੋਂ ਨੂੰ ਤਰਜੀਹ ਦੇਣ ਤੇ ਉਤਸ਼ਾਹਿਤ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਚੰਡੀਗੜ੍ਹ ਨੂੰ ਹੋਰ ਵਾਤਾਵਰਣ ਅਨੁਕੂਲ ਬਣਾਉਣ ਦਾ ਵਾਅਦਾ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All