ਖਰੜ: ਇੱਥੋਂ ਦੇ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਚਿੱਠੀ ਲਿਖ ਕੇ ਕਿਹਾ ਹੈ ਕਿ ਪੰਜਾਬ ਵਿੱਚ ਰੇਤੇ ਅਤੇ ਬਜਰੀ ਦੀ ਬਹੁਤ ਜ਼ਿਆਦਾ ਘਾਟ ਹੈ ਅਤੇ ਇਨ੍ਹਾਂ ਦੇ ਰੇਟਾਂ ਨੂੰ ਲਗਪਗ ਅੱਗ ਲੱਗੀ ਹੋਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਜਮੀਨੀ ਹਕੀਕਤ ਨੂੰ ਦੇਖਦੇ ਹੋਏ ਰੇਤੇ ਅਤੇ ਬਜਰੀ ਦੀਆਂ ਕੀਮਤਾਂ ਵਿੱਚ ਠੱਲ੍ਹ ਪਾਉਣ ਲਈ ਅਤੇ ਨਿਰਵਿਘਨ ਸਪਲਾਈ ਦੇਣ ਲਈ ਜ਼ਰੂਰੀ ਕਦਮ ਚੁੱਕੇ ਜਾਣ। -ਪੱਤਰ ਪ੍ਰੇਰਕ