ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਮਈ
ਇਥੋਂ ਦੇ ਸੈਕਟਰ 44-ਡੀ ਦੇ ਨਜ਼ਦੀਕ ਲਾਈਟ ਪੁਆਇੰਟ ’ਤੇ ਵਾਪਰੇ ਹਾਦਸੇ ਦੌਰਾਨ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਇਕ ਮੁਟਿਆਰ ਜ਼ਖ਼ਮੀ ਹੋ ਗਈ ਹੈ। ਪੀੜਤ ਲੜਕੀ ਅਨੁਸਾਰ ਉਹ ਸੈਕਟਰ-44 ਦੀ ਵਸਨੀਕ ਹੈ। ਹਾਦਸੇ ਕਾਰਨ ਉਸ ਨੂੰ ਗੰਭੀਰ ਸੱਟਾ ਲੱਗੀਆਂ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-34 ਦੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਲੜਕੀ ਸੜਕ ਤੋਂ ਲੰਘ ਰਹੀ ਸੀ ਤਾਂ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।