ਪੱਤਰ ਪ੍ਰੇਰਕ
ਬਨੂੜ, 19 ਅਪਰੈਲ
ਇੱਥੋਂ ਦੇ ਸੰਤ ਬਾਬਾ ਵਰਿਆਮ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਦਸਵੀਂ ਦੇ ਨਤੀਜਿਆਂ ਵਿੱਚ ਬਨੂੜ ਖੇਤਰ ਵਿਚ ਮੋਹਰੀ ਰਹੀਆਂ ਹਨ। ਅਮਨਦੀਪ ਕੌਰ ਪੁੱਤਰੀ ਸੋਹਨ ਸਿੰਘ, ਵਾਸੀ ਪਿੰਡ ਕਰਾਲਾ ਨੇ 95.07 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲੀ, ਗੁਰਲੀਨ ਕੌਰ ਪੁੱਤਰੀ ਕਰਮਜੀਤ ਸਿੰਘ, ਵਾਸੀ ਪਿੰਡ ਖਾਨਪੁਰ ਬੰਗਰ ਨੇ 94.9 ਫ਼ੀਸਦੀ ਅੰਕ ਹਾਸਲ ਕਰਕੇ ਦੂਜੀ ਅਤੇ ਜਸਮੀਤ ਕੌਰ ਪੁੱਤਰੀ ਨਰਿੰਦਰ ਸਿੰਘ ਵਾਸੀ ਪਿੰਡ ਦੇਵੀਨਗਰ(ਅਬਰਾਵਾਂ) ਨੇ 94.1 ਫ਼ੀਸਦੀ ਅੰਕ ਹਾਸਿਲ ਕਰਕੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੇ 6 ਬੱਚਿਆਂ ਨੇ 90 ਫ਼ੀਸਦੀ ਤੋਂ ਵੱਧ, 15 ਬੱਚਿਆਂ ਨੇ 80 ਫ਼ੀਸਦੀ ਤੋਂ ਵੱਧ, 21 ਬੱਚਿਆਂ ਨੇ 70 ਫੀਸਦੀ ਤੋਂ ਵੱਧ ਅਤੇ ਬਾਕੀ ਸਾਰਿਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਹਨ ਤੇ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਸਕੂਲ ਦੇ ਡਾਇਰੈਕਟਰ ਸੰਤ ਬਾਬਾ ਗੁਰਦੇਵ ਸਿੰਘ ਬਨੂੜ ਨੇ ਸਾਰੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਭਰਪੂਰ ਸਿੰਘ ਧੀਮਾਨ ਵੀ ਹਾਜ਼ਰ ਸਨ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਹੀ ਖੁਰਦ ਦੇ ਪ੍ਰਿੰਸੀਪਲ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਖਾਲਸਾ ਪਬਲਿਕ ਸਕੂਲ ਤੰਗੌਰੀ ਦਾ ਨਤੀਜਾ ਵੀ ਸੌ ਫ਼ੀਸਦੀ ਰਿਹਾ।