DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਹਾਲੀ ’ਚ ਆਧੁਨਿਕ ਵਿਮੈੱਨ ਹੋਸਟਲ ਬਣਾਏਗੀ ਸਰਕਾਰ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 22 ਸਤੰਬਰ ਪੰਜਾਬ ਦੀ ‘ਆਪ’ ਸਰਕਾਰ ਸੂਬੇ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਅਤਿ-ਆਧੁਨਿਕ ਵਰਕਿੰਗ ਵਿਮੈੱਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ...
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 22 ਸਤੰਬਰ

Advertisement

ਪੰਜਾਬ ਦੀ ‘ਆਪ’ ਸਰਕਾਰ ਸੂਬੇ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਅਤਿ-ਆਧੁਨਿਕ ਵਰਕਿੰਗ ਵਿਮੈੱਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਸਰਕਾਰ ਦੀ ਇਹ ਪਹਿਲਕਦਮੀ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੀਆਂ ਔਰਤਾਂ ਨੂੰ ਕਿਫ਼ਾਇਤੀ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ। ਔਰਤਾਂ ਲਈ ਹੋਸਟਲ ਮੁਹਾਲੀ ਦੇ ਸੈਕਟਰ-79 ਸਥਿਤ 0.98 ਏਕੜ ਜ਼ਮੀਨ ਵਿੱਚ ਬਣਾਇਆ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਨਿਰਭਯਾ ਫੰਡ ਤਹਿਤ 12.57 ਕਰੋੜ ਰੁਪਏ ਪ੍ਰਾਪਤ ਕੀਤੇ ਹਨ। ਪ੍ਰਸਤਾਵ ਨੂੰ ਪਹਿਲਾਂ ਹੀ ਯੋਜਨਾ ਤਹਿਤ ਸਥਾਪਿਤ ਅਧਿਕਾਰਤ ਕਮੇਟੀ ਤੋਂ ਮਨਜ਼ੂਰੀ ਵੀ ਮਿਲ ਚੁੱਕੀ ਹੈ ਅਤੇ ਉਸਾਰੀ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਆਪ’ ਸਰਕਾਰ ਖਾਸ ਤੌਰ ’ਤੇ ਪੰਜਾਬ ਦੀ ਮਿਨੀ ਰਾਜਧਾਨੀ ਵਜੋਂ ਵਿਕਸਤ ਹੋ ਰਹੇ ਮੁਹਾਲੀ ਸ਼ਹਿਰ ਸਮੇਤ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ ਵੀ ਵਰਕਿੰਗ ਵਿਮੈੱਨ ਹੋਸਟਲ ਬਣਾਉਣ ਲਈ ਵਚਨਬੱਧ ਹੈ।

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਚੁੱਕਿਆ ਸੀ ਮੁੱਦਾ

ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਇਹ ਮੁੱਦਾ ਜ਼ੋਰਾਂ ਸ਼ੋਰਾਂ ਨਾਲ ਚੁੱਕਿਆ ਸੀ। ਕੁਲਵੰਤ ਸਿੰਘ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।

Advertisement
×